ਪੰਜਾਬ ਵਿੱਚ ਇਨ੍ਹੀਂ ਦਿਨੀਂ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੰਜਾਬੀ ਗਾਇਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਹਿੰਦੂ ਨੇਤਾ ਵੀ ਅਪਰਾਧੀਆਂ ਦੇ ਨਿਸ਼ਾਨੇ ‘ਤੇ ਹਨ। ਤਾਜ਼ਾ ਮਾਮਲਾ ਪੰਜਾਬੀ ਗਾਇਕ ਬੱਬੂ ਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਹੈ।
ਇਸ ਘਟਨਾ ਤੋਂ ਬਾਅਦ ਮੁਹਾਲੀ ਦੇ ਡੀਸੀ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਡੀਸੀ ਦੇ ਹੁਕਮਾਂ ਅਨੁਸਾਰ ਹੁਣ ਜ਼ਿਲ੍ਹੇ ਵਿੱਚ ਹਥਿਆਰਾਂ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਥਿਆਰਾਂ ਜਾਂ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਨਤਕ ਇਕੱਠ, ਧਾਰਮਿਕ ਸਥਾਨ, ਵਿਆਹ, ਪਾਰਟੀ ਜਾਂ ਹੋਰ ਇਕੱਠਾਂ ਵਿੱਚ ਹਥਿਆਰ ਲੈ ਕੇ ਜਾਣ ਜਾਂ ਵਿਖਾਉਣ ਦੀ ਵੀ ਮਨਾਹੀ ਹੈ। ਅਜਿਹਾ ਕਰਨ ਵਾਲੇ ਵਿਅਕਤੀ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਭਾਈਚਾਰਕ ਸਾਂਝ ਨੂੰ ਵਿਗਾੜ ਕੇ ਨਫ਼ਰਤ ਭਰੇ ਭਾਸ਼ਣ ਦੇਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦਈਏ ਕਿ ਮੋਹਾਲੀ ਦੇ ਖਰੜ ‘ਚ ਇਕ ਕਾਰੋਬਾਰੀ ਨੇ ਕਰੋੜਾਂ ਰੁਪਏ ਦੀ ਮਹਿੰਗੀ ਕਾਰ ਖਰੀਦਣ ਦੀ ਖੁਸ਼ੀ ‘ਚ ਹਵਾ ‘ਚ ਫਾਇਰਿੰਗ ਕਰ ਦਿੱਤੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਖਰੜ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਸੀ। ਪੰਜਾਬ ਵਿੱਚ ਵਿਆਹ ਸਮਾਗਮਾਂ ਵਿੱਚ ਸ਼ਰੇਆਮ ਫਾਇਰਿੰਗ ਕਾਰਨ ਕਈ ਜਾਨਲੇਵਾ ਹਾਦਸੇ ਵੀ ਵਾਪਰ ਚੁੱਕੇ ਹਨ।