ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਣਕ ਦੀ ਆਮਦ ਵਿੱਚ ਵਾਧਾ ਹੋਇਆ ਹੈ, ਰਾਜ ਖਰੀਦ ਏਜੰਸੀਆਂ ਨੇ ਹੁਣ ਤੱਕ ਸਭ ਤੋਂ ਵੱਧ ਖਰੀਦ ਅਤੇ ਕਿਸਾਨਾਂ ਦੀ ਅਦਾਇਗੀ ਲਈ 15 ਸਾਲਾਂ ਦਾ ਰਿਕਾਰਡ ਕਾਇਮ ਕੀਤਾ ਹੈ।
ਸੂਬਾ ਸਰਕਾਰ ਦੇ ਬੁਲਾਰੇ ਲਾਲ ਸਿੰਘ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਨੂੰ 828 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਭੁਗਤਾਨ ਸਿੱਧੇ ਕਰ ਦਿੱਤੇ ਹਨ, ਸ਼ਨੀਵਾਰ ਨੂੰ 871 ਕਰੋੜ ਰੁਪਏ ਕ੍ਰੈਡਿਟ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ 14 ਤੇ 15 ਅਪ੍ਰੈਲ ਨੂੰ ਬੈਂਕਾਂ ਵਿੱਚ ਛੁੱਟੀਆਂ ਹੋਣ ਕਰਕੇ ਸ਼ਨੀਵਾਰ ਨੂੰ ਕਿਸਾਨਾਂ ਦੇ ਖਾਤਿਆਂ ਵਿੱਚ ਇਹ ਰਕਮ ਜਮ੍ਹਾ ਕਰਵਾਈ ਜਾਏਗੀ।
ਬੁਲਾਰੇ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਵਿੱਚ 13 ਅਪ੍ਰੈਲ ਨੂੰ ਇੱਕ ਦਿਨ ਵਿੱਚ ਸਭ ਤੋਂ ਵੱਧ 4.7 ਲੱਖ ਟਨ ਦੀ ਖਰੀਦ ਹੋਈ ਹੈ। ਅਣਵਿਕੀ ਕਣਕ ਦੀ ਕੁਲ ਮਾਤਰਾ ਇਕ ਦਿਨ ਦੀ ਆਮਦ ਨਾਲੋਂ ਬਹੁਤ ਘੱਟ ਹੈ, ਜੋ ਕਿ ਇਸ ਗੱਲ ਦਾ ਸਬੂਤ ਹੈ ਕਿ ਖਰੀਦ ਕਿਸ ਕੁਸ਼ਲਤਾ ਨਾਲ ਹੋ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤਕ 1 ਲੱਖ ਟਨ ਕਣਕ ਦੀ ਰਿਕਾਰਡ ਨਿੱਜੀ ਖਰੀਦ ਪਹਿਲਾਂ ਹੀ ਹੋ ਚੁੱਕੀ ਹੈ, ਜੋ ਕਿ ਪਿਛਲੇ ਸਾਲਾਂ ਦੀ ਇਸੇ ਮਿਤੀ ‘ਤੇ ਖਰੀਦ ਨਾਲੋਂ ਕਿਤੇ ਜ਼ਿਆਦਾ ਹੈ। ਹਰ ਦਿਨ ਨਿੱਜੀ ਖਰੀਦਦਾਰੀ ਵਧ ਰਹੀ ਹੈ।