CM ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ । ਇਸ ਵਾਰ ਇਹ ਸੈਸ਼ਨ 2 ਦਿਨਾਂ ਦਾ ਹੋਵੇਗਾ ਜੋ ਕਿ 28 ਤੇ 29 ਨਵੰਬਰ ਨੂੰ ਬੁਲਾਇਆ ਜਾਵੇਗਾ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ।
ਹਰਪਾਲ ਚੀਮਾ ਨੇ ਦੱਸਿਆ ਕਿ 2 ਦਿਨਾਂ ਬੁਲਾਏ ਗਏ ਸੈਸ਼ਨ ਵਿੱਚ ਵੱਖ-ਵੱਖ ਪੈਂਡਿੰਗ ਬਿੱਲ ਪਾਸ ਕੀਤੇ ਜਾਣਗੇ। ਮਹਾਰਾਜਾ ਭੂਪਿੰਦਰ ਯੂਨੀਵਰਸਿਟੀ ਪਟਿਆਲਾ ਵਿੱਚ ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਗਈ. ਯੂਨੀਵਰਸਿਟੀ ਵਿੱਚ 9 ਅਹੁਦਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਤਾਂ ਜੋ ਕੰਮ ਨੂੰ ਸਹੀ ਢੰਗ ਨਾਲ ਚਲਾਇਆ ਜਾਵੇ। ਕੈਬਨਿਟ ਮੀਟਿੰਗ ਵਿੱਚ ਬਹੁਤ ਸਾਰੇ ਕੈਦੀਆਂ ਨੂੰ ਕੁਝ ਕੇਸਾਂ ਵਿੱਚ ਰਿਹਾਅ ਕਰਨ ਦਾ ਫੈਸਲਾ ਲਿਆ ਗਿਆ ਤੇ ਉੱਥੇ ਹੀ ਕਈ ਕੈਦੀਆਂ ਦੇ ਕੇਸ ਰੱਦ ਕੀਤੇ ਗਏ ਹਨ।
ਇਹ ਵੀ ਪੜ੍ਹੋ: ਵਿਆਹ ਦੇ ਬੰਧਨ ‘ਚ ਬੱਝੇ ਪੰਜਾਬੀ ਗਾਇਕ ਗੁਰਨਾਮ ਭੁੱਲਰ, ਸਾਹਮਣੇ ਆਈਆਂ ਵਿਆਹ ਦੀਆਂ ਖੂਬਸੂਰਤ ਤਸਵੀਰਾਂ
ਇਸ ਤੋਂ ਅੱਗੇ ਉਨ੍ਹਾਂ ਨੇ ਦੱਸਿਆ ਕਿ ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨ੍ਹਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ।
ਵੀਡੀਓ ਲਈ ਕਲਿੱਕ ਕਰੋ : –