ਪੰਜਾਬ ਵਿੱਚ ਸਤੰਬਰ ਦੇ ਆਖ਼ਰੀ ਹਫ਼ਤੇ ਭਾਰੀ ਮੀਂਹ ਪੈਣ ਮਗਰੋਂ ਮੌਸਮ ਬਦਲਣਾ ਸ਼ੁਰੂ ਹੋ ਗਿਆ ਸੀ । ਇਸ ਸਬੰਧੀ ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਦੇਸ਼ ਦੇ ਉੱਚੇ ਪਹਾੜੀ ਇਲਾਕਿਆਂ ਵਿੱਚ ਪਹਿਲੀ ਅਕਤੂਬਰ ਤੋਂ ਹੀ ਬਰਫ਼ਬਾਰੀ ਹੋਣ ਲੱਗਦੀ ਹੈ। ਜਿਸ ਕਾਰਨ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਦਾ ਹੈ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਜੇਕਰ ਮੈਦਾਨੀ ਇਲਾਕਿਆਂ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਪਹਿਲਾਂ ਹੀ ਮੌਸਮ ਕਾਫ਼ੀ ਜ਼ਿਆਦਾ ਬਦਲ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਪੱਛਮੀ ਚੱਕਰਵਾਤ ਦੇ ਪੰਜਾਬ ਵਿੱਚ ਦਸਤਕ ਦੇਣ ਮਗਰੋਂ ਸੂਬੇ ਦਾ ਮੌਸਮ ਇੱਕ ਵਾਰ ਫਿਰ ਤੋਂ ਬਦਲ ਜਾਵੇਗਾ। ਜਿਸ ਕਾਰਨ ਸੂਬੇ ਵਿੱਚ 15 ਨਵੰਬਰ ਤੋਂ ਠੰਡ ਜ਼ੋਰ ਫੜ੍ਹ ਸਕਦੀ ਹੈ ।
ਦੱਸ ਦੇਈਏ ਕਿ ਬੀਤੇ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 45 ਡਿਗਰੀ ਨੂੰ ਪਾਰ ਕਰ ਗਿਆ ਸੀ ਅਤੇ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਸੀ। ਮੌਸਮ ਵਿੱਚ ਬਦਲਾਅ ਹੋਣ ਮਗਰੋਂ ਹੁਣ ਤਾਪਮਾਨ 20 ਤੋਂ 25 ਡਿਗਰੀ ਸੈਲਸੀਅਸ ਵਿਚਕਾਰ ਰਹਿੰਦਾ ਹੈ । ਬਦਲਦੇ ਮੌਸਮ ਕਾਰਨ ਹੁਣ ਸਵੇਰ ਅਤੇ ਦੇਰ ਰਾਤ ਦੇ ਸਮੇਂ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: