ਪਿਛਲੇ ਕੁਝ ਦਿਨਾਂ ਤੋਂ ਪਏ ਮੀਂਹ ਤੋਂ ਬਾਅਦ ਪੰਜਾਬ ‘ਚ ਪਾਰਾ ਡਿੱਗਣ ਨਾਲ ਮੁੜ ਠੰਢ ਪਰਤ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ ਸੂਬੇ ‘ਚ ਪਾਰਾ ਆਮ ਨਾਲੋਂ 1.6 ਡਿਗਰੀ ਸੈਲਸੀਅਸ ਘੱਟ ਹੈ।
ਸੂਬੇ ਵਿੱਚ ਸਭ ਤੋਂ ਵੱਧ ਪਾਰਾ ਬਠਿੰਡਾ ਵਿੱਚ 25.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੱਜ ਵੀ ਪਾਰੇ ਵਿੱਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ।
ਜਦਕਿ 24 ਫਰਵਰੀ ਤੋਂ ਬਾਅਦ ਪਾਰੇ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਇਸ ਦਿਨ ਤੋਂ ਇੱਕ ਨਵੀਂ ਪੱਛਮੀ ਗੜਬੜ ਸਰਗਰਮ ਹੋ ਰਹੀ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ‘ਚ ਫਿਰ ਤੋਂ ਪਾਰੇ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਮੌਸਮ ਵਿਗਿਆਨ ਕੇਂਦਰ ਮੁਤਾਬਕ 24 ਫਰਵਰੀ ਤੋਂ ਇੱਕ ਨਵੀਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ‘ਚ ਦੇਖਣ ਨੂੰ ਮਿਲੇਗਾ। 24 ਫਰਵਰੀ ਤੋਂ ਪਹਾੜੀ ਇਲਾਕਿਆਂ ‘ਚ ਮੀਂਹ ਦੇ ਨਾਲ-ਨਾਲ ਬਰਫਬਾਰੀ ਵੀ ਹੋ ਸਕਦੀ ਹੈ।
ਇਹ ਵੀ ਪੜ੍ਹੋ : ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਅੱਜ, ਕਿਸਾਨ ਬੋਲੇ-‘ਜੇ ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਦਿੱਲੀ ਕੂਚ’
ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ 26 ਫਰਵਰੀ ਤੋਂ ਦੇਖਣ ਨੂੰ ਮਿਲੇਗਾ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 26-27 ਫਰਵਰੀ ਨੂੰ ਮੁੜ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਚੱ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਮੀਂਹ ਦੇ ਨਾਲ-ਨਾਲ ਤੂਫਾਨ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
