ਪਹਾੜਾ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਕੁਦਰਤ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਵੀ ਹੜ੍ਹ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਮਾਲੀ ਨੁਕਸਾਨ ਦੇ ਨਾਲ ਨਾਲ ਹੁਣ ਜਾਨੀ ਨੁਕਸਾਨ ਵੀ ਹੋ ਰਿਹਾ ਹੈ। ਤਾਜ਼ਾ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ਤੋਂ ਸਾਹਮਣੇ ਆਇਆ ਹੈ, ਜਿੱਥੇ ਪਾਣੀ ਵਿੱਚ ਡੁੱਬਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ।

ਮ੍ਰਿਤਕ ਮਹਿਲਾ ਦੀ ਪਛਾਣ ਕੁਲਵਿੰਦਰ ਕੌਰ ਵਜੋਂ ਹੋਈ ਹੈ। ਕੁਲਵਿੰਦਰ ਕੌਰ ਦੀ ਉਮਰ ਕਰੀਬ 45 ਸਾਲ ਦੱਸੀ ਜਾ ਰਹੀ ਹੈ। ਮਹਿਲਾ ਆਪਣੇ ਘਰ ਤੋਂ ਗੁਰਦੁਆਰਾ ਸਾਹਿਬ ਵਿੱਚ ਆਪਣੇ ਬਜ਼ੁਰਗ ਭਰਾ ਦੇ ਨਾਲ ਆਈ ਸੀ। ਪਾਣੀ ਜਿਆਦਾ ਸੀ ਜਦੋਂ ਵਾਪਸ ਘਰ ਜਾਣ ਲੱਗੀ ਤਾਂ ਸੜਕ ਤੋਂ ਪੈਰ ਤਿਲਕਿਆ ਤੇ ਉਹ ਇੱਕ ਪੈਲੀ ਦੇ ਵਿੱਚ ਡਿੱਗ ਗਈ। ਪਾਣੀ ਜਿਆਦਾ ਹੋਣ ਕਾਰਨ ਫ ਕੁਝ ਦੂਰੀ ਤੱਕ ਰੁੜ੍ਹਦੀ ਗਈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਸਥਾਨਕ ਲੋਕਾਂ ਨੇ ਕੁਲਵਿੰਦਰ ਕੌਰ ਨੂੰ ਦੇਖਿਆ ਅਤੇ ਉਸ ਨੂੰ ਬਾਹਰ ਕੱਢਿਆ। ਮਹਿਲਾ ਨੂੰ ਤੁਰੰਤ ਬਾਹਰ ਕੱਢ ਕੇ ਹਸਪਤਾਲ ਲਿਜਾਂਦਾ ਗਿਆ ਤਾਂ ਉੱਥੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਕੁਲਵਿੰਦਰ ਕੌਰ ਦੇ ਭਰਾ ਅਤੇ ਸਥਾਨਕ ਲੋਕਾਂ ਨੇ ਕਿਹਾ ਕਿ ਕੁਲਵਿੰਦਰ ਕੌਰ ਗੁਰਦੁਆਰਾ ਸਾਹਿਬ ਦੇ ਵਿੱਚ ਆਈ ਸੀ ਪਾਣੀ ਵਧਣ ਕਰਕੇ ਕੁਝ ਸਮਾਂ ਉਸ ਨੂੰ ਉੱਥੇ ਰੁਕਣਾ ਪਿਆ ਪਰ ਕੁਲਵਿੰਦਰ ਕੌਰ ਜਦੋਂ ਵਾਪਸ ਘਰ ਜਾਣ ਲੱਗੀ ਤਾਂ ਉਸਦਾ ਪੈਰ ਤਿਲਕ ਗਿਆ ਔਰ ਤਿਲਕਣ ਕਰਕੇ ਉਸਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
























