ਅੰਮ੍ਰਿਤਸਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਕ੍ਰਿਸ਼ਨਾ ਨਗਰ ਇਲਾਕੇ ਵਿੱਚ ਇੱਕ ਨਵ-ਵਿਆਹੁਤਾ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਰੁਪਿੰਦਰ ਕੌਰ ਵਜੋਂ ਹੋਏ ਹੈ। ਦੱਸਿਆ ਜਾ ਰਿਹਾ ਹੈ ਕਿ ਕੁੜੀ ਦਾ ਵਿਆਹ ਕਰੀਬ ਸਵਾ ਸਾਲ ਪਹਿਲਾਂ ਹੀ ਹੋਇਆ ਸੀ। ਉਹ 3 ਮਹੀਨਿਆਂ ਦੀ ਗਰਭਵਤੀ ਵੀ ਸੀ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦਾ ਸੋਹਰਾ ਕੁਲਦੀਪ ਸਿੰਘ ਅਤੇ ਪਤੀ ਇੰਦਰਜੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਮੁਲਾਜ਼ਮ ਹਨ। ਸੋਹਰਾ ਕੁਲਦੀਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਪਤੀ ਇੰਦਰਜੀਤ ਸਿੰਘ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਤਾਇਨਾਤ ਹਨ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ‘ਤੇ ਕੁੜੀ ਨੂੰ ਤੰਗ ਪ੍ਰੇਸ਼ਨ ਕਰਨ ਦੇ ਇਲਜ਼ਾਮ ਲਗਾਏ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ, 7 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ
ਮ੍ਰਿਤਕਾ ਦੇ ਸੋਹਰੇ ਕੁਲਦੀਪ ਸਿੰਘ ਨੇ ਕਿਹਾ ਕਿ ਉਹਨਾਂ ਦੀ ਉਹਨਾਂ ਦੀ ਨੂੰਹ ਦੇ ਨਾਲ ਕੋਈ ਰੰਜਿਸ਼ ਨਹੀਂ ਸੀ। ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਮੁਲਜ਼ਮਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: