ਪੰਜਾਬ ‘ਚ ਲਗਾਤਾਰ ਤੇਜ਼ ਰਫ਼ਤਾਰ ਗੱਡੀਆਂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ‘ਚ ਕਈ ਲੋਕ ਆਪਣੀਆਂ ਕੀਮਤੀਆਂ ਜਾਨਾਂ ਗੁਆਣੀਆਂ ਪੈ ਰਹੀਆਂ ਹਨ। ਤਾਜ਼ਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ। ਇੱਥੇ ਧਾਰਮਿਕ ਅਸਥਾਨ ਤੋਂ ਮੇਲਾ ਦੇਖ ਕੇ ਵਾਪਸ ਆਪਣੇ ਘਰ ਪਰਤ ਰਹੀ ਮਹਿਲਾ ਦਰਦਨਾਕ ਸੜਕ ਹਾਦਸਾ ਦਾ ਸ਼ਿਕਾਰ ਹੋ ਗਈ। ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮਹਿਲਾ ਦੀ ਮੌਤ ਹੋ ਗਈ।
ਮ੍ਰਿਤਕਾ ਦੀ ਪਛਾਣ ਰਣਜੀਤ ਕੌਰ ਪਤਨੀ ਗੁਰਮੀਤ ਸਿੰਘ ਉਮਰ 50 ਸਾਲ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਕੌਰ ਅਚਲੇਸ਼ਵਰ ਮੰਦਿਰ ਤੋਂ ਨਵਮੀ ਦਸਵੀਂ ਦਾ ਮੇਲਾ ਦੇਖ ਕੇ ਵਾਪਿਸ ਆਪਣੇ ਘਰ ਜਾ ਰਹੀ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਾਫਤਰ ਸਵਿਫਟ ਕਾਰ ਨੇ ਉਸਨੂੰ ਦਰਾੜ ਦਿੱਤਾ।ਮਹਿਲਾ ਨੂੰ ਜ਼ਖਮੀ ਹਾਲਾਤਾਂ ਵਿੱਚ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਅੱਜ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਕਾਰ ਚਾਲਕ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕਲਾਨੌਰ : ਕਾਰ ਤੇ ਬਜਰੀ ਨਾਲ ਭਰੇ ਟਰਾਲੇ ਵਿਚਾਲੇ ਹੋਈ ਟੱ.ਕਰ, ਗੱਡੀ ਚਾਲਕ ਨੇ ਤੋ.ੜਿਆ ਦ.ਮ
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2024/08/WhatsApp-Image-2024-08-26-at-11.57.55-AM.jpeg)