ਮਾਨਸਾ ਵਿਚ ਸਹੁਰਾ ਪਰਿਵਾਰ ਵੱਲੋਂ ਆਪਣੀ ਨੂੰਹ ਨਾਲ ਕੁੱਟ-ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਸ਼ਹਿਰ ਦੀ ਗਲੀ ਨੰਬਰ 2 ਦਾ ਹੈ, ਜਿਥੇ ਨੂੰਹ ਨਵਦੀਪ ਕੌਰ ਨੂੰ ਉਸ ਦੇ ਸਹੁਰੇ ਪਰਿਵਾਰ ਵੱਲੋਂ ਬੇਰਹਿਮੀ ਨਾਲ ਕੁੱਟਿਆ ਗਿਆ। ਇਸ ਦੀ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ ਅਤੇ ਵੀਡੀਓ ਵਾਇਰਲ ਵੀ ਹੋ ਗਿਆ।
ਗੱਲਬਾਤ ਕਰਦਿਆਂ ਨਵਦੀਪ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਉਸ ਦੇ ਸਹੁਰੇ ਪਰਿਵਾਰ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਹੇ ਹਨ ਅਤੇ ਜਾਇਦਾਦ ਨੂੰ ਲੈ ਕੇ ਲੜਾਈ-ਝਗੜਾ ਕਰ ਰਹੇ ਹਨ। ਮੀਡੀਆ ਨਾਲ ਗੱਲ ਕਰਦਿਆਂ ਨਵਦੀਪ ਕੌਰ ਨੇ ਕਿਹਾ ਕਿ ਹੁਣ ਤਾਂ ਹੱਦ ਹੀ ਹੋ ਗਈ ਮੈਨੂੰ ਵਾਲਾਂ ਤੋਂ ਘਸੀਟਦੇ ਹੋਏ ਕੁੱਟਿਆ ਗਿਆ। ਉਸ ਨੇ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਕਿਹਾ, “ਜੇਕਰ ਔਰਤਾਂ ਨੂੰ ਬਰਾਬਰ ਦਾ ਦਰਜਾ ਦਿੱਤਾ ਜਾਂਦਾ ਹੈ ਪਰ ਉਨ੍ਹਾਂ ਨਾਲ ਜੁੱਤੀ ਵਾਂਗ ਮਸਲ ਵੀ ਦਿੰਦੇ ਹਨ।”

ਜਾਣਕਾਰੀ ਦਿੰਦੇ ਹੋਏ ਨਜ਼ਦੀਕੀ ਲੋਕਾਂ ਨੇ ਦੱਸਿਆ ਕਿ ਇਹ ਸਿਲਸਿਲਾ ਪਿਛਲੇ ਕਈ ਸਾਲਾਂ ਤੋਂ ਚੱਲ ਰਿਹਾ ਹੈ। ਸੀ.ਸੀ.ਟੀ.ਵੀ ਵੀਡੀਓ ‘ਚ ਇਹ ਸਾਫ ਦਿਖਾਈ ਦੇ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨਵਦੀਪ ਕੌਰ ਨੂੰ ਜ਼ਿੰਦਾ ਰਹਿੰਦਿਆਂ ਇਨਸਾਫ਼ ਦਿਵਾਉਣਾ ਹੈ ਅਤੇ ਨਾ ਕਿ ਉਸ ਦੀ ਮੌਤ ਤੋਂ ਬਾਅਦ ਕੈਂਡਲ ਮਾਰਚ ਕੱਢਣਾ।
ਇਹ ਵੀ ਪੜ੍ਹੋ : ਤੇਲੰਗਾਨਾ ਸੁਰੰਗ ਹਾ/ਦ.ਸੇ ‘ਚ ਪੰਜਾਬ ਦੇ ਨੌਜਵਾਨ ਦੀ ਮੌ/ਤ, 16 ਦਿਨਾਂ ਬਾਅਦ ਮਿਲੀ ਦੇਹ
ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਇਸ ਮਾਮਲੇ ‘ਚ ਕੁਝ ਵੀ ਕਹਿਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਐਫ.ਆਈ.ਆਰ. ਦਰਜ ਕਰਕੇ ਜਾਂਚ ਕੀਤੀ ਜਾਵੇਗੀ ਅਤੇ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























