ਲੁਧਿਆਣਾ ਦੇ Orison ਹਸਪਤਾਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕੁਝ ਦਿਨ ਪਹਿਲਾਂ ਹਸਪਤਾਲ ਵਿੱਚੋਂ ਇੱਕ ਮਹਿਲਾ ਦੀ ਦੇਹ ਗਾਇਬ ਹੋਈ ਸੀ। ਹੁਣ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਹਸਪਤਾਲ ਦੇ ਚਾਰ ਨਿਰਦੇਸ਼ਕਾਂ ਖਿਲਾਫ਼ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਡਾ. ਨਿਰਮਲਜੀਤ ਸਿੰਘ ਮੱਲ੍ਹੀ ‘ਤੇ ਵੀ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਲੁਧਿਆਣਾ ਦੇ ਬਾੜੇਵਾਲ ਰੋਡ ਸਥਿਤ ਆਰੀਸਨ ਹਸਪਤਾਲ ਤੋਂ 13 ਦਿਨ ਪਹਿਲਾਂ ਇੱਕ ਮਹਿਲਾ ਦੀ ਲਾਸ਼ ਗਾਇਕ ਹੋਈ ਸੀ। ਇਸ ਮਾਮਲੇ ਵਿਚ ਸਖਤ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਹਸਪਤਾਲ ਦੇ ਚਾਰ ਡਾਇਰੈਕਟਰਾਂ ਖਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਡਾਇਰੈਕਟਰਾਂ ਨੂੰ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ।
ਇਹ ਵੀ ਪੜ੍ਹੋ : ਸਰਬਜੀਤ ਕੌਰ ਉਰਫ ਨੂਰ ਹੁਸੈਨ ਪਾਕਿਸਤਾਨ ‘ਚ ਗ੍ਰਿਫ਼ਤਾਰ ! ਪਹਿਲੀ ਤਸਵੀਰ ਆਈ ਸਾਹਮਣੇ
ਮਹਿਲਾ ਦੇ ਲਾਪਤਾ ਹੋਣ ਦਾ ਖੁਲਾਸਾ ਉਸ ਸਮੇਂ ਹੋਇਆ ਜਦੋ ਪਰਿਵਾਰ ਅੰਤਿਮ ਸਸਕਾਰ ਕਰਨ ਲਈ ਲਾਸ਼ ਲੈਣ ਹਸਪਤਾਲ ਪਹੁੰਚਿਆ। ਹਸਪਤਾਲ ਵੱਲੋਂ ਪਰਿਵਾਰ ਨੂੰ ਕਿਸੇ ਹੋਰ ਦੀ ਲਾਸ਼ ਦੇ ਦਿੱਤੀ ਗਈ। ਪਰਿਵਾਰ ਨੇ ਜਦੋ ਲਾਸ਼ ਦਾ ਚਿਹਰਾ ਦੇਖਿਆ ਤਾਂ ਉਨ੍ਹਾਂ ਦੇ ਦਾਅਵਾ ਕੀਤਾ ਕਿ ਇਹ ਲਾਸ਼ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਨਹੀਂ ਹੈ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਹੰਗਾਮਾ ਕੀਤਾ ਗਿਆ। ਇਸ ਤੋਂ ਪੁਲਿਸ ਨੇ ਹਸਪਤਾਲ ਦੇ ਚਾਰ ਡਾਇਰੈਕਟਰਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























