ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ ਸੋਮਵਾਰ ਤੋਂ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਮਾਨਸੂਨ ਦੇ ਕਮਜ਼ੋਰ ਹੋਣ ਕਾਰਨ ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ। ਸਭ ਤੋਂ ਵੱਧ ਮੀਂਹ ਲੁਧਿਆਣਾ ਦੇ ਨਵਾਂਸ਼ਹਿਰ ਅਤੇ ਖੰਨਾ ਵਿੱਚ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੋਮਵਾਰ ਤੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਜ਼ਿਲਿਆਂ ‘ਚ ਮੀਂਹ ਦਾ ਅਲਰਟ ਹੋਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇੱਕ ਵਿਅਕਤੀ ਨੂੰ 20 ਗ੍ਰਾਮ ਹੈ.ਰੋਇ.ਨ ਸਣੇ ਕੀਤਾ ਕਾਬੂ
ਮੌਸਮ ਵਿਭਾਗ ਅਨੁਸਾਰ ਜੇਕਰ ਜੁਲਾਈ ਦੇ ਵੀਹ ਦਿਨਾਂ ਦੀ ਗੱਲ ਕਰੀਏ ਤਾਂ ਪਠਾਨਕੋਟ, ਸੰਗਰੂਰ ਅਤੇ ਤਰਨਤਾਰਨ ਵਿੱਚ ਆਮ ਬਾਰਿਸ਼ ਹੋਈ ਹੈ। 12 ਜ਼ਿਲ੍ਹਿਆਂ ਵਿੱਚ 20 ਮਿਲੀਮੀਟਰ ਤੋਂ 59 ਮਿਲੀਮੀਟਰ ਤੱਕ ਘੱਟ ਮੀਂਹ ਪਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਰਨਾਲਾ, ਲੁਧਿਆਣਾ, ਜਲੰਧਰ, ਪਟਿਆਲਾ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਜਦੋਂਕਿ ਫ਼ਿਰੋਜ਼ਪੁਰ, ਬਠਿੰਡਾ, ਐਸ.ਬੀ.ਐਸ.ਨਗਰ, ਰੂਪਨਗਰ, ਮੁਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਵੀ ਬਹੁਤ ਘੱਟ ਮੀਂਹ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -: