ਪੰਜਾਬ ‘ਚ ਅੱਜ ਯਾਨੀ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਕੁਝ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਸ਼ਨੀਵਾਰ ਦੀ ਸ਼ੁਰੂਆਤ ਪੰਜਾਬ ‘ਚ ਗਰਮੀ ਨਾਲ ਹੋਈ ਹੈ। ਪਰ ਸ਼ਾਮ ਤੱਕ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲਵਾਈ ਹੋ ਗਈ। ਅੰਮ੍ਰਿਤਸਰ, ਪਠਾਨਕੋਟ ਅਤੇ ਫ਼ਿਰੋਜ਼ਪੁਰ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਤਾਪਮਾਨ ਆਮ ਵਾਂਗ ਰਿਹਾ।
ਮਾਨਸੂਨ, ਜੋ 1 ਅਗਸਤ ਤੋਂ ਬਾਅਦ ਸੁਸਤ ਹੋ ਗਿਆ ਸੀ, ਦੇ 6 ਅਗਸਤ ਨੂੰ ਸਰਗਰਮ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਇੱਕ ਵਾਰ ਫਿਰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ 7 ਅਗਸਤ ਨੂੰ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। IMD ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਅਗਸਤ ਮਹੀਨੇ ਵਿੱਚ ਪੰਜਾਬ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : CM ਮਾਨ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ
ਪੰਜਾਬ ‘ਚ ਪਿਛਲੇ 3 ਦਿਨਾਂ ‘ਚ 30 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਭਾਵ 27.2 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਆਮ ਤੌਰ ‘ਤੇ ਇਨ੍ਹਾਂ ਤਿੰਨ ਦਿਨਾਂ ਵਿੱਚ 20.9 ਮਿਲੀਮੀਟਰ ਵਰਖਾ ਹੁੰਦੀ ਹੈ। ਇਸ ਦੇ ਨਾਲ ਹੀ ਜੇਕਰ ਪੂਰੇ ਸੀਜ਼ਨ ਦੀ ਗੱਲ ਕਰੀਏ ਤਾਂ ਹੁਣ ਤੱਕ 38 ਫੀਸਦੀ ਘੱਟ ਬਾਰਿਸ਼ ਹੋਈ ਹੈ। ਪੰਜਾਬ ਵਿੱਚ ਆਮ ਤੌਰ ‘ਤੇ 1 ਜੂਨ ਤੋਂ 3 ਅਗਸਤ ਤੱਕ 236.8 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਹੁਣ ਤੱਕ ਸਿਰਫ਼ 146.3 ਮਿਲੀਮੀਟਰ ਮੀਂਹ ਹੀ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -: