ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤੀ ਗਰਮਾਈ ਹੋਈ ਹੈ। ਜਿੱਥੇ ਇੱਕ ਪਾਸੇ ਪਹਿਲਾਂ ਤੋਂ ਮੌਜੂਦ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਆਪਣੇ ਵੱਲ ਖਿੱਚਣ ਲਈ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ, ਉੱਥੇ ਹੀ ਕਿਸਾਨ ਆਗੂਆਂ ਵੱਲੋਂ ਚੋਣਾਂ ਲੜਨ ਨੂੰ ਲੈ ਕੇ ਨਵੀਂ ਚਰਚਾ ਛਿੜੀ ਹੋਈ ਹੈ, ਜੋ ਕਿ ਸਿਆਸੀ ਪਾਰਟੀਆਂ ਲਈ ਚਿੰਤਾ ਦਾ ਇੱਕ ਵਿਸ਼ਾ ਹੈ। ਇਸੇ ਵਿਚਾਲੇ ਹੁਣ ਪੰਜਾਬ ਵਿੱਚ ਚੋਣਾਂ ਲੜਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਿਚਾਲੇ ਮਤਭੇਦ ਸਾਹਮਣੇ ਆ ਰਹੇ ਹਨ । ਜਿਸਦੇ ਮੱਦੇਨਜ਼ਰ ਕਿਸਾਨ ਆਗੂ ਯੋਗੇਂਦਰ ਯਾਦਵ ਵੱਲੋਂ ਕਿਸਾਨ ਆਗੂਆਂ ਨੂੰ ਸਲਾਹ ਦਿੱਤੀ ਗਈ ਹੈ।
ਦਰਅਸਲ, ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਯੋਗੇਂਦਰ ਯਾਦਵ ਨੇ ਚੋਣਾਂ ਲੜਨ ਦੇ ਚਾਹਵਾਨ ਆਗੂਆਂ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਨਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੋਣ ਲੜਨਾ ਸਾਰਿਆਂ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਆਗੂ ਚੋਣਾਂ ਵਿੱਚ SKM ਦੇ ਨਾਮ ਦੀ ਵਰਤੋਂ ਕਰਦਾ ਹੈ ਤਾਂ ਲੋਕਾਂ ਤੱਕ ਸਹੀ ਸੰਦੇਸ਼ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ‘PM ਸਦਨ ‘ਚ ਹੀ ਨਹੀਂ ਆਉਂਦੇ, ਇਹ ਲੋਕਤੰਤਰ ਚਲਾਉਣ ਦਾ ਤਰੀਕਾ ਨਹੀਂ’ : ਰਾਹੁਲ ਗਾਂਧੀ
ਕਿਸਾਨ ਆਗੂ ਨੇ ਕਿਹਾ ਕਿ ਹਰ ਕਿਸੇ ਦੀ ਆਪਣੀ ਜ਼ਿੰਦਗੀ ਹੈ। ਜਿਸ ਕਾਰਨ ਹਰ ਕਿਸੇ ਨੂੰ ਚੋਣਾਂ ਲੜਨ ਦਾ ਹੱਕ ਹੈ। ਪਰ ਚੋਣਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਦਾ ਨਾਮ ਵਰਤਣਾ ਸਹੀ ਨਹੀਂ ਹੋਵੇਗਾ । ਇਸ ਨਾਲ ਲੋਕਾਂ ਤੱਕ ਗਲਤ ਸੰਦੇਸ਼ ਜਾਵੇਗਾ ਅਤੇ ਲੋਕਾਂ ਦਾ ਅੰਦੋਲਨ ਤੋਂ ਵਿਸ਼ਵਾਸ ਉੱਠ ਜਾਵੇਗਾ ।
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਨਾਲ ਜੁੜੇ ਆਗੂਆਂ ਵੱਲੋਂ ਪੰਜਾਬ ਵਿੱਚ ਚੋਣਾਂ ਲੜਨ ਦੇ ਸੰਕੇਤ ਦਿੱਤੇ ਗਏ ਹਨ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੀ ਕਿਹਾ ਸੀ ਕਿ ਉਹ ਮਿਸ਼ਨ ਪੰਜਾਬ ਤਹਿਤ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰਨਗੇ ।
ਵੀਡੀਓ ਲਈ ਕਲਿੱਕ ਕਰੋ -: