ਫਤਹਿਗੜ੍ਹ ਸਾਹਿਬ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਇੱਕ ਨੌਜਵਾਨ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਗੁਰਚਰਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਸਰਹਿੰਦ ਦੇ ਗੁਰਚਰਨ ਸਿੰਘ ਨੇ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਸਰਹਿੰਦ ਭਾਖੜਾ ਨਹਿਰ ਪਿੰਡ ਸਾਨੀਪੁਰ ਵਿੱਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ, ਜਿਸ ਦੀ ਲਾਸ਼ ਪਿੰਡ ਰਿਉਣਾ ਨਹਿਰ ਦੇ ਸਾਈਫਨ ਨੇੜਿਓਂ ਬਰਾਮਦ ਹੋਈ ਹੈ। 27 ਸਾਲਾ ਨੌਜਵਾਨ ਗੁਰਚਰਨ ਸਿੰਘ ਏ.ਸੀ ਰਿਪੇਅਰ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : PM ਮੋਦੀ ਦਾ ਵੱਡਾ ਐਲਾਨ, ਜੰ/ਗ ਦੌਰਾਨ ਨੁਕਸਾਨੇ ਗਏ 2060 ਘਰਾਂ ਨੂੰ ਦਿੱਤਾ ਜਾਵੇਗਾ 25 ਕਰੋੜ ਰੁ. ਦਾ ਮੁਆਵਜ਼ਾ
ਪੁਲਿਸ ਥਾਣਾ ਸਰਹੰਦ ਦੇ ਜਾਂਚ ਅਧਿਕਾਰੀ ASI ਜਸਮੇਰ ਸਿੰਘ ਨੇ ਦੱਸਿਆ ਕਿ ਸਰਹੰਦ ਦੇ ਗੁਰਚਰਨ ਸਿੰਘ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ ਤੇ ਇਸ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਡਿਪਰੈਸ਼ਨ ਵਿੱਚ ਆ ਕੇ 28 ਮਈ ਨੂੰ ਸਰਹੰਦ ਭਾਖੜਾ ਨਹਿਰ ਨੇੜੇ ਪਿੰਡ ਸਾਨੀਪੁਰ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ, ਜਿਸ ਦੀ ਲਾਸ਼ 9 ਜੂਨ ਨੂੰ ਸਰਹੰਦ ਭਾਖੜਾ ਨਹਿਰ ਪਿੰਡ ਰਿਉਣਾ ਸਾਈਫਨ ਲਾਗਿਓ ਕੋਲੋਂ ਬਰਾਮਦ ਹੋਈ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਦਾ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: