ਤਰਨਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਵਿਖੇ ਖੇਤਾਂ ’ਚ ਰੋਟੀ ਲੈ ਕੇ ਗਏ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆ ਮ੍ਰਿਤਕ ਦੇ ਪਿਤਾ ਚਿੰਤਾ ਸਿੰਘ ਨੇ ਦੱਸਿਆ ਕਿ ਖੇਤਾਂ ਵਿਚ ਤੂੜੀ ਬਣਾਉਣ ਦਾ ਕੰਮ ਚੱਲ ਰਿਹਾ ਸੀ ਅਤੇ ਉਸ ਦਾ ਲੜਕਾ ਦੁਪਹਿਰ ਦੀ ਰੋਟੀ ਦੇਣ ਵਾਸਤੇ ਖੇਤਾਂ ਨੂੰ ਗਿਆ ਪਰ ਨਾ ਤਾਂ ਖੇਤ ਆਇਆ ਅਤੇ ਨਾ ਹੀ ਘਰ ਵਾਪਸ ਗਿਆ।
ਇਹ ਵੀ ਪੜ੍ਹੋ : ਇੰਗਲੈਂਡ ਦੇ ਸਪਿਨ ਗੇਂਦਬਾਜ਼ Josh Baker ਦਾ ਹੋਇਆ ਦਿਹਾਂਤ , 20 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ
ਜਦੋਂ ਚਿੰਤਾ ਸਿੰਘ ਨੇ ਆਪਣੇ ਪੁੱਤਰ ਨੂੰ ਫੋਨ ਕੀਤਾ ਤਾਂ ਕਿਸੇ ਅਣਜਾਣ ਵਿਅਕਤੀ ਨੇ ਫੋਨ ਚੁੱਕਿਆ ਤੇ ਕਿਹਾ ਕਿ ਉਸ ਦੀ ਮੌਤ ਹੋ ਚੁੱਕੀ ਹੈ। ਗੁਰਜੀਤ ਸਿੰਘ ਦੇ ਹੱਥ ਬੰਨ੍ਹੇ ਹੋਏ ਸਨ ਤੇ ਉਸ ਦੇ ਸਰੀਰ ‘ਤੇ ਕਰੰਟ ਦੇ ਨਿਸ਼ਾਨ ਵੀ ਸਨ। ਮ੍ਰਿਤਕ ਦੇ ਪਿਤਾ ਨੇ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਰੰਜਿਸ਼ ਦੇ ਚੱਲਦਿਆਂ ਕਤਲ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚ ਚੁੱਕੀ ਹੈ ਤੇ ਉਨ੍ਹਾਂ ਵੱਲੋਂ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: