ਬਟਾਲਾ ਦੇ ਸੇਖੜੀ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਜਨਮਦਿਨ ਵਾਲੇ ਹੀ ਦਿਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸੌਰਵ ਵੋਹਰਾ ਵਜੋਂ ਹੋਈ ਹੈ। ਦਰਅਸਲ, ਸੌਰਵ ਵੋਹਰਾ ਕੁਝ ਦਿਨ ਪਹਿਲਾਂ ਹੋਏ ਝਗੜਾ ਵਿੱਚ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ ਅੱਜ ਇਸ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ 13 ਅਗਸਤ ਨੂੰ ਜਦੋਂ ਸਾਡਾ ਲੜਕਾ ਆਪਣੇ ਕੰਮ ਤੋਂ ਵਾਪਸ ਆਇਆ ਤੇ ਕੁਝ ਲੋਕਾਂ ਨੇ ਉਸ ਦੇ ਨਾਲ ਲੜਾਈ ਝਗੜਾ ਕੀਤਾ। ਇਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਪਹਿਲਾਂ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੋਂ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਉੱਥੇ ਉਸ ਦਾ ਇਲਾਜ ਚੱਲ ਰਿਹਾ ਪਰ ਅੱਜ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਰੱਖੜੀ ‘ਤੇ ਸੜਕ ਹਾ.ਦਸੇ ਨੇ ਭੈਣ ਤੋਂ ਖੋਹ ਲਿਆ ਵੀਰ, ਅਮਰੀਕਾ ‘ਚ ਹੋਈ ਇਕਲੌਤੇ ਭਰਾ ਦੀ ਦਰਦਨਾਕ ਮੌ.ਤ
ਹਸਪਤਾਲ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਨੌਜਵਾਨਾਂ ਦੀ ਲੜਾਈ ਹੋਈ ਤੇ ਦੋਵੇਂ ਧਿਰਾਂ ਦੇ ਲੋਕ ਹਸਪਤਾਲ ਦਾਖਲ ਸੀ। ਉਦੋਂ ਇਹਨਾਂ ਦੇ ਰਾਜੀਨਾਮੇ ਦੀ ਵੀ ਗੱਲ ਚੱਲ ਰਹੀ ਸੀ ਪਰ ਅੱਜ ਇਸ ਨੌਜਵਾਨ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਵੱਲੋਂ ਜੋ ਬਿਆਨ ਲਿਖਵਾਉਂਗੇ ਉਸ ਦੇ ਅਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: