ਦਿੱਲੀ ਫਿਰੋਜ਼ਪੁਰ ਰੇਲ ਲਾਈਨ ਤੇ ਇੱਕ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਵਿਦੇਸ਼ ਦਾ ਵੀਜ਼ਾ ਨਾ ਲੱਗਣ ਕਾਰਨ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਨੌਜਵਾਨ ਨੇ ਇਹ ਖੌਫ਼ਨਾਕ ਕਦਮ ਚੁੱਕਿਆ। ਮ੍ਰਿਤਕ ਨੌਜਵਾਨ ਦੀ ਪਛਾਣ ਵਿੱਕੀ ਸਿੰਘ (27) ਵਾਸੀ ਬਰੇਟਾ ਵਜੋਂ ਹੋਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਰੇਵਲੇ ਪੁਲਿਸ ਬਰੇਟਾ ਦੇ ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਬੀਤੀ ਮੰਗਲਵਾਰ ਦੀ ਰਾਤ ਵਿੱਕੀ ਸਿੰਘ ਨੇ ਜਲਵੇੜਾ ਵਾਲੇ ਫਾਟਕ ਨਜ਼ਦੀਕ ਇੱਕ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਵੱਲੋ ਲਿਖਵਾਏ ਗਏ ਬਿਆਨਾਂ ਅਨੁਸਾਰ ਕੁਝ ਮਹੀਨੇ ਪਹਿਲਾਂ ਵਿੱਕੀ ਸਿੰਘ ਵੱਲੋ ਵਿਦੇਸ਼ ਜਾਣ ਦੇ ਲਈ ਫਾਇਲ ਲਗਾਈ ਗਈ ਸੀ। ਜਿਸ ‘ਚ ਉਸਦੀ ਰਫ਼ਿਊਜ਼ਲ ਆ ਗਈ ਸੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਝ.ਗੜੇ ਦੌਰਾਨ ਨੌਜਵਾਨ ਦੀ ਹੋਈ ਮੌ.ਤ, ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ
ਮ੍ਰਿਤਕ ਦੇ ਪਰਿਵਾਰ ਮੁਤਾਬਕ ਰਫ਼ਿਊਜ਼ਲ ਨੂੰ ਲੈ ਕੇ ਵਿੱਕੀ ਪਰੇਸ਼ਾਨ ਰਹਿਣ ਲੱਗ ਪਿਆ ਅਤੇ ਇਸੇ ਪਰੇਸ਼ਾਨੀ ਦੇ ਕਾਰਨ ਉਸਨੇ ਇਹ ਕਦਮ ਚੁੱਕ ਲਿਆ। ਰੇਲਵੇ ਪੁਲਿਸ ਨੇ 194 BNNS ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਮਾਤਾ ਪਿਤਾ ਤੋਂ ਇਲਾਵਾ ਇੱਕ ਭਰਾ ਛੱਡ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: