ਪੰਜਾਬ ਦੇ ਮੋਗਾ ਜ਼ਿਲੇ ਦੇ ਪਿੰਡ ਰਾਊਕੇ ਕਲਾਂ ਵਿੱਚ ਅਮਰੀਕਾ ਤੋਂ ਪਰਤੇ ਇਕ ਨੌਜਵਾਨ ਵੱਲੋਂ ਕਰਜ਼ੇ ਦੀ ਮਾਰ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਮ੍ਰਿਤਕ ਦੀ ਪਛਾਣ 32 ਸਾਲਾ ਗਗਨਦੀਪ ਸਿੰਘ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਦੇ ਬਿਆਨਾਂ ‘ਤੇ ਧਾਰਾ 194 ਬੀ.ਐਨ.ਐਸ.ਐਸ ਦੇ ਤਹਿਤ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤਾ ਗਿਆ। ਅੱਜ ਗਗਨਦੀਪ ਦਾ ਸਸਕਾਰ ਕਰ ਦਿੱਤਾ ਗਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਾਚਾ ਅਤੇ ਮ੍ਰਿਤਕ ਦੇ ਪਿਤਾ ਦੇ ਦੋਸਤ ਜਸਵੰਤ ਸਿੰਘ ਧਾਲੀਵਾਲ ਉਰਫ਼ ਪੱਪੀ ਨੇ ਦੱਸਿਆ ਕਿ ਗਗਨਦੀਪ ਅਤੇ ਉਸਦੇ ਪਿਤਾ ਸਿਰ ਕਰੀਬ 30 ਤੋਂ 35 ਲੱਖ ਰੁਪਏ ਦਾ ਕਰਜ਼ਾ ਸੀ। ਦਸੰਬਰ 2024 ਵਿੱਚ 3 ਲੱਖ ਰੁਪਏ ਦਾ ਚੈੱਕ ਗਗਨਦੀਪ ਦੇ ਪਿਤਾ ਗੁਰਮੇਲ ਸਿੰਘ ਨੇ ਦਿੱਤਾ ਸੀ। ਚੈੱਕ ਬਾਊਂਸ ਹੋਣ ਤੋਂ ਬਾਅਦ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ, ਜਿਸ ਕਾਰਨ ਉਹ ਕਾਫੀ ਚਿੰਤਤ ਸੀ ਅਤੇ ਕਰਜ਼ਾ ਲੈਣ ਵਾਲੇ ਵੀ ਉਸ ਨੂੰ ਪ੍ਰੇਸ਼ਾਨ ਕਰ ਰਹੇ ਸਨ।
ਇਹ ਵੀ ਪੜ੍ਹੋ : ਨਾਭਾ ‘ਚ ਨੌਜਵਾਨ ਦਾ ਬੇ.ਰਹਿ.ਮੀ ਨਾਲ ਕ.ਤ.ਲ, ਪੁਲਿਸ ਨੇ 4 ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਗਗਨਦੀਪ ਸਿੰਘ ਕੁੱਝ ਸਾਲ ਪਹਿਲਾਂ ਬਿਹਤਰ ਜ਼ਿੰਦਗੀ ਦੀ ਭਾਲ ਵਿੱਚ ਅਮਰੀਕਾ ਗਿਆ ਸੀ। ਪਰ ਉੱਥੇ ਕਾਮਯਾਬੀ ਨਾ ਮਿਲਣ ਕਾਰਨ ਉਹ ਦੋ ਮਹੀਨੇ ਪਹਿਲਾਂ ਹੀ ਭਾਰਤ ਪਰਤਿਆ ਸੀ। ਪਰ ਉਸ ਦੇ ਪਿਤਾ ਦੇ ਜੇਲ੍ਹ ਜਾਣ ਤੋਂ ਬਾਅਦ ਉਹ ਬਹੁਤ ਪ੍ਰੇਸ਼ਨ ਸੀ ਅਤੇ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ 2.5 ਸਾਲ ਅਤੇ 9 ਸਾਲ ਦੀ ਇੱਕ ਧੀ ਅਤੇ ਇੱਕ ਪੁੱਤਰ ਛੱਡ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: