ਬਿਹਾਰ ਵਿੱਚ ਐੱਮਬੀਬੀਐੱਸ ਕਰਨ ਗਏ ਪੰਜਾਬ ਦੇ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਨੇ ਕਾਲਜ ਦੇ ਹੋਸਟਲ ਦੇ ਕਮਰੇ ਵਿੱਚ ਫਾਹ ਲੈਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਸਹਿਜਵੀਰ ਉਮਰ 19 ਸਾਲ ਵਜੋਂ ਹੋਈ ਹੈ, ਜੋ ਪੰਜਾਬ ਦੇ ਗੁਰਦਾਸਪੁਰ ਰਾਣੀਆ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਸਹਿਜਵੀਰ ਬਿਹਾਰ ਵਿੱਚ ਐੱਮਬੀਬੀਐੱਸ ਦੇ ਪਹਿਲੇ ਸਮੈਸਟਰ ਵਿੱਚ ਪੜ੍ਹ ਰਿਹਾਂ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਸਹਿਜਵੀਰ ਪੜ੍ਹਾਈ ਨੂੰ ਲੈਕੇ ਡਿਪਰੈਸ਼ਨ ਵਿੱਚ ਚੱਲ ਰਿਹਾ ਸੀ, ਜਿਸ ਕਰਕੇ ਉਸਨੇ ਇਹ ਕਦਮ ਚੁੱਕਿਆ ਹੈ। ਫਿਲਹਾਲ ਪਰਿਵਾਰ ਉਸ ਦੀ ਮ੍ਰਿਤਕ ਦੇਹ ਲੈਣ ਦੇ ਲਈ ਬਿਹਾਰ ਗਿਆ ਹੈ।
ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਰੂਸ ਗਏ ਨੌਜਵਾਨ ਦੀ ਹੋਈ ਮੌ.ਤ, 2 ਸਾਲ ਪਹਿਲਾ ਹੀ ਹੋਇਆ ਸੀ ਵਿਆਹ
ਵੀਡੀਓ ਲਈ ਕਲਿੱਕ ਕਰੋ -:
























