ਗੁਰਦਾਸਪੁਰ ਦੇ ਰਹਿਣ ਵਾਲੇ 24 ਸਾਲ ਦੇ ਨੌਜਵਾਨ ਨੇ ਵਿਦੇਸ਼ ਵਿੱਚ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ। ਹਰਮਿੰਦਰ ਸਿੰਘ ਹੈਰੀ ਨੇ ਕੈਨੇਡਾ ਪੁਲਿਸ ਵਿੱਚ ਭਰਤੀ ਹੋ ਕੇ ਆਪਣੇ ਮਾਤਾ ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਹਰਮਿੰਦਰ ਸਿੰਘ ਹੈਰੀ ਦੇ ਮਾਂ ਦੀ ਕੁਝ ਸਮਾਂ ਪਹਿਲਾ ਹੀ ਮੌਤ ਹੋਈ ਸੀ। ਨੌਜਵਾਨ ਦੀ ਮਾਂ ਦਾ ਇਹ ਅੱਖਰਾ ਸੁਪਨਾ ਸੀ ਜੋ ਅੱਜ ਪੂਰਾ ਹੋ ਗਿਆ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਹਰਮਿੰਦਰ ਦੇ ਪਿਤਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਬਚਪਨ ਤੋਂ ਹੀ ਮੇਰੇ ਬੇਟੇ ਨੂੰ ਭਰਤੀ ਹੋਣ ਦਾ ਸ਼ੌਂਕ ਸੀ। ਉਹਨਾਂ ਨੇ ਕਿਹਾ ਕਿ ਬਹੁਤ ਮਿਹਨਤ ਤੋਂ ਬਾਅਦ ਉਹ ਭਰਤੀ ਹੋਇਆ। ਜਿਸ ਤੋਂ ਬਾਅਦ ਸਾਡੇ ਘਰ ਵਿੱਚ ਵਿਆਹ ਵਾਲਾ ਮਾਹੌਲ ਹੈ, ਲੋਕ ਵਧਾਈਆਂ ਦੇਣ ਆ ਰਹੇ ਹਨ। ਉਹਨਾਂ ਨੇ ਕਿਹਾ ਕਿ ਮੈਂ ਖੁਦ ਆਰਮੀ ਵਿੱਚ ਨੌਕਰੀ ਕੀਤੀ ਹੈ ਅਤੇ ਆਪਣੇ ਬੱਚੇ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਲਈ ਮੇਰੀ ਪਤਨੀ ਦਾ ਬਹੁਤ ਵੱਡਾ ਹੱਥ ਹੈ ਅੱਜ ਉਹ ਇਸ ਸੰਸਾਰ ‘ਤੇ ਨਹੀਂ ਹੈ ਪਰ ਮੇਰੇ ਬੇਟੇ ਨੇ ਉਸ ਦਾ ਸੁਪਨਾ ਪੂਰਾ ਕੀਤਾ।
ਇਹ ਵੀ ਪੜ੍ਹੋ : ਬਠਿੰਡਾ ਕੈਂਟ ਤੋਂ ਪੁਲਿਸ ਨੇ ਮੋਚੀ ਨੂੰ ਕੀਤਾ ਗ੍ਰਿਫ਼ਤਾਰ, ਹਨੀਟ੍ਰੈਪ ‘ਚ ਫਸਣ ਦਾ ਸ਼ੱਕ, ਮੋਬਾਈਲ ਦੀ ਕੀਤੀ ਜਾ ਰਹੀ ਫੋਰੈਂਸਿਕ ਜਾਂਚ
ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਭਰਤੀ ਹੋਏ ਨੌਜਵਾਨ ਹਰਮਿੰਦਰ ਸਿੰਘ ਹੈਰੀ ਦੇ ਪਿਤਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਬਚਪਨ ਤੋਂ ਹੀ ਹੈਰੀ ਨੂੰ ਭਰਤੀ ਹੋਣ ਦਾ ਸ਼ੌਂਕ ਸੀ ਅਤੇ ਕਾਫੀ ਮਿਹਨਤ ਤੋਂ ਬਾਅਦ ਉਹ ਕਨੇਡਾ ਪੁਲਿਸ ਵਿੱਚ ਭਰਤੀ ਹੋਇਆ ਹੈ। ਉਹਨਾਂ ਨੇ ਕਿਹਾ ਉਸ ਦੀ ਮਾਂ ਦਾ ਵੀ ਇਹੋ ਸੁਪਨਾ ਸੀ ਕਿ ਮੇਰਾ ਬੇਟਾ ਇੱਕ ਚੰਗੀ ਨੌਕਰੀ ਕਰੇ ਪਰ ਕੁਝ ਸਮੇਂ ਪਹਿਲਾਂ ਮੇਰੀ ਪਤਨੀ ਦੀ ਮੌਤ ਹੋ ਗਈ, ਮੇਰੇ ਬੇਟੇ ਨੇ ਭਰਤੀ ਹੋ ਕੇ ਆਪਣੀ ਮਾਂ ਦਾ ਸੁਪਨਾ ਪੂਰਾ ਕੀਤਾ ਹੈ।
ਉਹਨਾਂ ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਅਤੇ ਲੋਕ ਵਧਾਈਆਂ ਦੇਣ ਆ ਰਹੇ ਹਨ। ਮੈਨੂੰ ਬਹੁਤ ਜਿਆਦਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੇਰੇ ਬੇਟੇ ਨੇ ਗੁਰਦਾਸਪੁਰ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਉਹਨਾਂ ਨੇ ਬਾਕੀ ਨੌਜਵਾਨਾਂ ਨੂੰ ਵੀ ਇਹ ਸੰਦੇਸ਼ ਦਿੱਤਾ ਕਿ ਨਸ਼ੇ ਛੱਡ ਕੇ ਆਪਣੇ ਮਾਤਾ ਪਿਤਾ ਦੀ ਸੇਵਾ ਕਰੋ ਅਤੇ ਇੱਕ ਚੰਗਾ ਮੁਕਾਮਾ ਹਾਸਿਲ ਕਰੋ।
ਵੀਡੀਓ ਲਈ ਕਲਿੱਕ ਕਰੋ -:
























