ਚਾਈਨਾ ਡੋਰ ‘ਤੇ ਪਾਬੰਦੀ ਹੋਣ ਦੇ ਬਾਵਜੂਦ ਨਾ ਤਾਂ ਦੁਕਾਨਦਾਰ ਇਸ ਨੂੰ ਵੇਚਣ ਤੋਂ ਬਾਜ਼ ਆ ਰਹੇ ਹਨ ਤੇ ਨਾ ਹੀ ਲੋਕ ਆਪਣੇ ਬੱਚਿਆਂ ਨੂੰ ਇਸ ਡੋਰ ਨੂੰ ਵਰਤਣ ਤੋਂ ਰੋਕਦੇ ਹਨ। ਅੰਮ੍ਰਿਤਸਰ ਵਿਚ ਲੋਹੜੀ ਵਾਲੇੇ ਦਿਨ ਚਾਈਨਾ ਡੋਰ ਇਕ ਨੌਜਵਾਨ ਲਈ ਕਾਲ ਬਣ ਗਈ। ਅਜਨਾਲਾ ਰੋਡ ‘ਤੇ ਮੋਟਰਸਾਈਕਲ ‘ਤੇ ਜਾ ਰਹੇ ਇਕ ਕਰੀਬ 18 ਸਾਲਾ ਨੌਜਵਾਨ ਦੇ ਗਲੇ ਵਿੱਚ ਚਾਈਨਾ ਡੋਰ ਫਿਰਨ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਦੀ ਪਛਾਣ ਪਵਨ ਵਜੋਂ ਹੋਈ ਹੈ। ਉਹ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਅਚਾਨਕ ਚਾਈਨਾ ਡੋਰ ਨੇ ਉਸ ਨੂੰ ਲਪੇਟ ਵਿੱਚ ਲੈ ਲਿਆ, ਜਿਸ ਨਾਲ ਉਸ ਦਾ ਗਲਾ ਕੱਟਿਆ ਗਿਆ। ਹਾਲਾਂਕਿ ਉਸ ਨੂੰ ਤੁਰੰਤ ਅਜਨਾਲਾ ਦੇ ਸਿਵਲ ਹਸਪਤਾਲ ‘ਚ ਲਿਆਂਦਾ ਗਿਆ, ਜਿਥੇ ਡਾਕਟਰਾਂ ਵੱਲੋ ਨੌਜਵਾਨ ਨੂੰ ਮ੍ਰਿਤਕ ਐਲਾਨ ਦਿਤਾ ਗਿਆ।
ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਵਨ ਘਰੋਂ ਕਿਤੇ ਗਿਆ ਸੀ, ਪਤਾ ਲਗਾ ਕਿ ਉਸ ਦੇ ਚਾਈਨਾ ਡੋਰ ਗਲੇ ‘ਤੇ ਫਿਰ ਗਈ ਹੈ, ਜਿਸ ਨਾਲ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਚਾਈਨਾ ਡੋਰ ਨੂੰ ਪੂਰੀ ਤਰ੍ਹਾਂ ਬੈਨ ਕੀਤਾ ਜਾਵੇ। ਇਸ ਮੌਕੇ ਡਾਕਟਰ ਰੇਮਨ ਨੇ ਦੱਸਿਆ ਕਿ ਇਕ ਨੌਜਵਾਨ ਨੂੰ ਜਖਮੀ ਹਾਲਤ ‘ਚ ਲਿਆਂਦਾ ਗਿਆ ਸੀ ਜਿਸ ਦੀ ਮੌਤ ਹੋ ਚੁੱਕੀ ਹੈ, ਚਾਈਨਾ ਡੋਰ ਨਾਲ ਨੌਜਵਾਨ ਦੀ ਮੌਤ ਹੋਈ ਹੈ।
ਇਸ ਮੌਕੇ ਡਾਕਟਰ ਰੇਮਨ ਨੇ ਦੱਸਿਆ ਕਿ ਇਕ ਨੌਜਵਾਨ ਨੂੰ ਜਖਮੀ ਹਾਲਤ ‘ਚ ਲਿਆਂਦਾ ਗਿਆ ਸੀ, ਜਿਸ ਦੀ ਮੌਤ ਹੋ ਚੁੱਕੀ ਸੀ ਚਾਈਨਾ ਡੋਰ ਨਾਲ ਨੌਜਵਾਨ ਦੀ ਮੌਤ ਹੋਈ ਹੈ। ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸ਼ੰਭੂ-ਖਨੌਰੀ ਮੋਰਚੇ ਦੇ ਆਗੂਆਂ ਤੇ SKM ਦੀ ਪਾਤੜਾਂ ‘ਚ ਹੋਈ ਮੀਟਿੰਗ, ਇੱਕ-ਦੂਜੇ ਖਿਲਾਫ਼ ਬਿਆਨਬਾਜ਼ੀ ‘ਤੇ ਰੋਕ
ਦੱਸ ਦੇਈਏੇ ਕਿ ਦੋ ਦਿਨ ਪਹਿਲਾਂ ਆਦਮਪੁਰ ਦਾ ਵਿਅਕਤੀ ਚਾਈਨਾ ਡੋਰ ਦੀ ਚਪੇਟ ਵਿਚ ਆ ਗਿਆ ਸੀ ਤੇ ਉਸ ਦੀ ਗਰਦਨ ਦੀ ਨਸ ਕੱਟੀ ਗਈ ਸੀ ਪਰ ਚੰਡੀਗੜ੍ਹ ਪੀਜੀਆਈ ਵਿਚ ਇਲਾਜ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 45 ਸਾਲਾ ਹਰਪ੍ਰੀਤ ਸਿੰਘ ਵਜੋੰ ਹੋਈ ਹੈ। ਦੱਸ ਦੇਈਏ ਕਿ 2 ਦਿਨ ਪਹਿਲਾਂ ਜਦੋਂ ਹਰਪ੍ਰੀਤ ਆਪਣੀ ਬਾਈਕ ਤੋਂ ਆਦਮਪੁਰ ਤੋਂ ਵਾਪਸ ਆਪਣੇ ਪਿੰਡ ਸਰੋਬਾਦ ਜਾ ਰਿਹਾ ਸੀ ਤਾਂ ਅਚਾਨਕ ਸੜਕ ‘ਤੇ ਇਸ ਨੌਜਵਾਨ ਦੀ ਗਰਦਨ ‘ਤੇ ਚਾਈਨਾ ਡੋਰ ਲੱਗਣ ਨਾਲ ਡੂੰਘਾ ਜ਼ਖਮ ਹੋ ਗਿਆ ਜਿਸ ਨਾਲ ਉਹ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਸੀ। ਵਿਅਕਤੀ ਨੂੰ ਆਦਮਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਜਿਥੇ ਹਾਲਤ ਗੰਭੀਰ ਹੋਣ ‘ਤੇ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਜਿਥੇ ਨੌਜਵਾਨ ਜ਼ਿੰਦਗੀ ਦੀ ਜੰਗ ਹਾਰ ਗਿਆ।
ਵੀਡੀਓ ਲਈ ਕਲਿੱਕ ਕਰੋ -:
