ਅਬੋਹਰ ਵਿੱਚ ਕਰੀਬ ਚਾਰ ਮਹੀਨੇ ਪਹਿਲਾਂ ਹੋਏ ਹਮਲੇ ਵਿੱਚ ਜ਼ਖ਼ਮੀ ਹੋਏ ਇੱਕ ਨੌਜਵਾਨ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਅਤੇ ਮੁਲਜ਼ਮਾਂ ਦੇ ਤਸ਼ੱਦਦ ਤੋਂ ਤੰਗ ਆ ਕੇ ਕਰੀਬ 15 ਦਿਨ ਪਹਿਲਾਂ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ, ਜਿਸ ਦੀ ਏਮਜ਼ ਹਸਪਤਾਲ ਬਠਿੰਡਾ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ।
ਜਾਣਕਾਰੀ ਅਨੁਸਾਰ 19 ਸਾਲਾ ਮ੍ਰਿਤਕ ਬੌਬੀ ਦੇ ਪਿਤਾ ਛਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਚਾਰ ਮਹੀਨੇ ਪਹਿਲਾਂ ਜਦੋਂ ਉਸ ਦਾ ਲੜਕਾ ਆਪਣੀ ਭੈਣ ਨੂੰ ਲੈਣ ਬੁਰਜਮੁਹਾਰ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਕਾਲਜ ਗਿਆ ਸੀ ਤਾਂ ਦਰਜਨ ਭਰ ਨੌਜਵਾਨਾਂ ਨੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਵਿੱਚ ਬੌਬੀ ਦਾ ਹੱਥ ਕੱਟਿਆ ਗਿਆ ਸੀ ਅਤੇ ਇਲਾਜ ਦੌਰਾਨ ਉਸਦੀ ਬਾਂਹ ਵਿੱਚ ਇੱਕ ਰਾਡ ਪਾਈ ਗਈ ਸੀ।
ਇਹ ਵੀ ਪੜ੍ਹੋ : KL ਰਾਹੁਲ ਤੇ ਰੁਤੂਰਾਜ ਨੂੰ 12-12 ਲੱਖ ਰੁ: ਦਾ ਲੱਗਿਆ ਜੁਰਮਾਨਾ, Slow ਓਵਰ ਰੇਟ ਲਈ IPL ਦੇ 8 ਕਪਤਾਨਾਂ ਨੂੰ ਲੱਗ ਚੁਕਿਆ ਫਾਈਨ
ਪੁਲਿਸ ਨੇ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਹਮਲਾਵਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ ਪਰ ਸਖ਼ਤ ਕਾਰਵਾਈ ਨਹੀਂ ਕੀਤੀ। ਹਮਲਾਵਰਾਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਕਾਰਨ ਉਹ ਦੁਖੀ ਰਿਹਾ। ਇਸ ਕਾਰਨ ਉਸ ਨੇ 6 ਅਪ੍ਰੈਲ ਨੂੰ ਜ਼ਹਿਰੀਲੀ ਚੀਜ਼ ਖਾ ਲਈ। ਜਿਸ ਨੂੰ ਇਲਾਜ ਲਈ ਏਮਜ਼ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਬੌਬੀ ਦੀ ਸ਼ੁੱਕਰਵਾਰ ਸਵੇਰੇ ਮੌਤ ਹੋ ਗਈ।
ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮੌਤ ਨਾਲ ਪਰਿਵਾਰਕ ਮੈਂਬਰ ਦੁਖੀ ਹਨ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਆਪਣੇ ਮਰਨ ਵਰਤ ਵਿੱਚ ਨਾਮਜ਼ਦ ਕੀਤੇ ਗਏ ਨੌਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: