ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਅਤੇ ਆਪਣੇ ਘਰ ਦੇ ਹਾਲਾਤਾਂ ਨੂੰ ਸੁਧਾਰਣ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਜਾਂਦੇ ਹਨ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ। ਤਾਜ਼ਾ ਮਾਮਲਾ ਕੁਵੈਤ ਤੋਂ ਸਾਹਮਣੇ ਆਇਆ ਹੈ।
ਕੁਵੈਤ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਬੰਸ ਸਿੰਘ ਹੈਪੀ ਵਜੋਂ ਹੋਈ ਹੈ। ਨੌਜਵਾਨ 7 ਸਾਲ ਪਹਿਲਾ ਹੀ ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ ਵਿਦੇਸ਼ ਗਿਆ ਸੀ। ਪਰ ਉਸ ਨਾਲ ਇਹ ਭਾਣਾ ਵਾਪਰ ਗਿਆ। ਹਰਬੰਸ ਸਿੰਘ ਹੈਪੀ ਆਪਣੇ ਮਾਤਾ-ਪਿਤਾ ਅਤੇ ਆਪਣੀ ਪਤਨੀ ਦੇ ਨਾਲ ਨਾਲ ਦੋ ਨਿੱਕੇ ਬੱਚਿਆਂ ਨੂੰ ਸਦਾ ਲਈ ਵਿਛੋੜਾ ਦੇ ਜਹਾਨ ਤੋਂ ਤੁਰ ਗਿਆ। ਘਟਨਾ ਦਾ ਪਤਾ ਚਲਦਿਆਂ ਹੀ ਪਰਿਵਾਰ ਦੇ ਨਾਲ-ਨਾਲ ਪੂਰੇ ਇਲਾਕੇ ਦੀਆਂ ਅੱਖਾਂ ਨਮ ਹਨ।
ਇਹ ਵੀ ਪੜ੍ਹੋ : ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾ, ਖਿੜਕੀਆਂ ਦੇ ਟੁੱਟੇ ਸ਼ੀਸ਼ੇ, SSP ਪਟਿਆਲਾ ਨੇ ਘਟਨਾ ਦਾ ਲਿਆ ਜਾਇਜ਼ਾ
ਵੀਡੀਓ ਲਈ ਕਲਿੱਕ ਕਰੋ -:
