ਨਸ਼ੇ ਨੇ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ। ਹੁਸ਼ਿਆਰਪੁਰ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਸ਼ਾਲ ਆਦੀਆ ਟੀਨੂੰ ਵਜੋਂ ਹੋਈ ਹੈ, ਜੋ ਕਿ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਪਿੱਪਲਾਂਵਾਲਾ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਦੀ ਉਮਰ 32 ਸਾਲ ਦੇ ਕਰੀਬ ਸੀ। ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਬਾਹਰ ਆਇਆ ਸੀ।

ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਬੀਤੀ ਸ਼ਾਮ 4 ਵਜੇ ਪੁੱਤ ਨਾਲ ਗੱਲਬਾਤ ਹੋਈ ਉਸ ਨੇ ਵੀਡੀਓ ਕਾਲ ‘ਤੇ ਦੱਸਿਆ ਕਿ ਅੱਜ ਮੇਰੀ ਤਰੀਕ ਸੀ। ਫਿਰ 4.30 ਵਜੇ ਫੋਨ ਆ ਗਿਆ ਕਿ ਪੁੱਤਰ ਨੂੰ ਹਸਪਤਾਲ ਲਿਆਂਦਾ ਗਿਆ। ਪਰ ਉਸ ਵੇਲੇ ਮਾਂ ਦੇ ਪੈਰਾਂ ਹੇਠੋਂ ਜਮੀਨ ਖਿਸਕ ਗਈ ਜਦੋਂ ਪਤਾ ਲੱਗਾ ਕਿ ਉਸ ਦੇ ਪੁੱਤ ਦੀ ਮੌਤ ਹੋ ਗਈ। ਮਾਂ ਦਾ ਰੋ-ਰੋ ਬੁਰਾ ਹਾਲ ਹੈ। ਉਸ ਨੇ ਦੱਸਿਆਕਿ ਮਹੀਨਾ ਪਹਿਲਾਂ ਉਹ ਕੇਂਦਰ ਤੋਂ ਆਇਆ ਸੀ। ਮੈਨੂੰ ਕੱਲ੍ਹ ਹੀ ਪਤਾ ਲੱਗਾ ਕਿ ਉਹ ਫਿਰ ਨਸ਼ਾ ਕਰਨ ਲੱਗ ਪਿਆ। ਇਸ ਮੌਕੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਂ ਦੇ ਬਿਆਨ ਦਰਜ ਕੀਤੇ ਗਏ ਹਨ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅਕਤੂਬਰ ‘ਚ ਹੋਵੇਗਾ ਵਾਧੂ ਪੰਜਾਬੀ ਵਿਸ਼ੇ ਦਾ ਪੇਪਰ, PSEB ਨੇ ਜਾਰੀ ਕੀਤਾ ਸ਼ੈਡਿਊਲ
ਵੀਡੀਓ ਲਈ ਕਲਿੱਕ ਕਰੋ -:
























