ਜਲੰਧਰ ਦਿਹਾਤੀ ਖੇਤਰ ਦੇ ਅਧੀਨ ਆਉਂਦੇ ਥਾਣਾ ਮਹਿਤਪੁਰ ਦੇ ਪਿੰਡ ਹਰੀਪੁਰ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਥੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਅਤੇ ਉਸਦੀ ਲਾਸ਼ ਖੇਤਾਂ ਵਿੱਚ ਸੁੱਟ ਦਿੱਤੀ ਗਈ ਹੈ। ਮ੍ਰਿਤਕ ਦਾ ਗਲਾ ਵੱਢਿਆ ਹੋਇਆ ਸੀ ਅਤੇ ਉਸਦੇ ਹੱਥ ‘ਤੇ ਵੀ ਕਈ ਕੱਟ ਸਨ। ਪਹਿਲੀ ਨਜ਼ਰੇ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ ਜਾਪਦਾ ਹੈ ਤੇ ਫਿਰ ਉਸਨੂੰ ਵੱਢ ਕੇ ਮਾਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਰਾਜਵੀਰ ਡੇਵਿਡ ਵਜੋਂ ਹੋਈ ਹੈ। ਪੁਲਿਸ ਨੇ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ DSP ਸ਼ਾਹਕੋਟ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਪਿੰਡ ਹਰੀਪੁਰ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਉਸਨੇ ਦੱਸਿਆ ਕਿ ਨੌਜਵਾਨ ਇੱਕ ਪੀਜ਼ਾ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਉਹ ਹਰ ਰੋਜ਼ ਰਾਤ 9 ਵਜੇ ਦੇ ਕਰੀਬ ਘਰ ਆਉਂਦਾ ਸੀ। ਪਰ ਜਦੋਂ ਉਹ ਦੇਰ ਰਾਤ ਤੱਕ ਘਰ ਨਹੀਂ ਪਹੁੰਚਿਆ ਤਾਂ ਪਰਿਵਾਰ ਉਸਨੂੰ ਲੱਭਣ ਲਈ ਬਾਹਰ ਨਿਕਲਿਆ।
ਇਹ ਵੀ ਪੜ੍ਹੋ : CM ਮਾਨ ਨੇ ਭਲਕੇ ਸੱਦੀ ਪੰਜਾਬ ਕੈਬਨਿਟ ਦੀ ਬੈਠਕ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
ਫਿਰ ਉਨ੍ਹਾਂ ਨੂੰ ਪਿੰਡ ਹਰੀਪੁਰਾ ਦੇ ਨੇੜੇ ਖੇਤਾਂ ਵਿੱਚ ਆਪਣੇ ਨੌਜਵਾਨ ਦੀ ਲਾਸ਼ ਮਿਲੀ। ਨੌਜਵਾਨ ਦਾ ਗਲਾ ਵੱਢਿਆ ਹੋਇਆ ਸੀ ਅਤੇ ਹੱਥ ‘ਤੇ ਵੀ ਕਈ ਕੱਟ ਦੇ ਨਿਸ਼ਾਨ ਸਨ। ਪਰਿਵਾਰ ਨੇ ਨੌਜਵਾਨ ਦੀ ਲਾਸ਼ ਪਹਿਲਾਂ ਹੀ ਸਿਵਲ ਹਸਪਤਾਲ ਭੇਜ ਦਿੱਤੀ ਸੀ। DSP ਨੇ ਕਿਹਾ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦੀ ਹੀ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
