ਫਰੀਦਕੋਟ ਦੇ ਨਾਨਕਸਰ ਬਸਤੀ ਦੇ ਇੱਕ 24 ਸਾਲ ਦੇ ਨੋਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਕਣਕ ਦੇ ਗੋਦਾਮਾਂ ਚ ਦਿਹਾੜੀ ਕਰਨ ਵਾਲੇ ਗੱਬਰ ਸਿੰਘ ਨਾਮ ਦੇ ਨੋਜਵਾਨ ਦੀ ਦੇਰ ਸ਼ਾਮ ਨਸ਼ੇ ਦੀ ਓਵਰ ਡੋਜ਼ ਹੋਣ ਕਾਰਨ ਮੌਤ ਹੋ ਗਈ ਜੋ ਆਪਣੇ ਪਿੱਛੇ ਪਤਨੀ ਅਤੇ ਦੋ ਨਿੱਕੇ ਨਿੱਕੇ ਬੱਚੇ ਛੱਡ ਗਿਆ। ਮ੍ਰਿਤਕ ਦੇ ਮਾਤਾ ਪਿਤਾ ਨੇ ਮੰਗ ਕੀਤੀ ਕਿ ਨਸ਼ਿਆਂ ਤੇ ਰੋਕ ਲਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਹੋਰਦਾ ਨੌਜਵਾਨ ਪੁੱਤ ਨਸ਼ੇ ਕਾਰਨ ਨਾ ਮਰੇ ਅਤੇ ਕੋਈ ਧੀ ਵਿਧਵਾ ਨਾ ਹੋਵੇ।
ਇਸ ਮੌਕੇ ਪਿੰਡ ਦੀ ਪੰਚਾਇਤ ਮੇੱਬਰ ਸੁਖਚੈਨ ਕੌਰ ਨੇ ਦੱਸਿਆ ਕਿ ਪਿੰਡ ਦਾ 24 ਸਾਲਾ ਨੌਜਵਾਨ ਗੱਬਰ ਸਿੰਘ ਨਸ਼ੇ ਦਾ ਆਦੀ ਸੀ। ਕੱਲ੍ਹ ਉਨ੍ਹਾਂ ਨੂੰ ਸੂਚਨਾ ਮਿਲੀ ਕੇ ਗੱਬਰ ਸਿੰਘ ਨੇ ਨਸ਼ੇ ਦਾ ਇੰਜੈਕਸ਼ਨ ਲਾਇਆ ਗਿਆ ਸੀ ਤੇ ਗੋਦਾਮਾਂ ਚ ਬੇਹੋਸ਼ ਪਿਆ ਹੈ। ਜਦੋਂ ਉਸਦੇ ਮਾਤਾ ਪਿਤਾ ਉਥੇ ਗਏ ਤਾਂ ਉਹ ਬੇਸੁੱਧ ਪਿਆ ਸੀ ਜਿਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਚ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਕੋਈ ਵੀ ਰੋਕਣ ਵਾਲਾ ਨਹੀਂ ਤਾਂ ਹੀ ਨੌਜਵਾਨ ਨਸ਼ੇ ਕਾਰਨ ਮਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਦੇ ਪਿੱਛੇ ਉਸਦੇ ਪਤਨੀ ਅਤੇ ਦੋ ਨਿੱਕੇ ਨਿੱਕੇ ਬੱਚੇ ਬਚੇ ਹਨ, ਜਿਨ੍ਹਾਂ ਨੂੰ ਪਾਲਣ ਵਾਲਾ ਗੱਬਰ ਸਿੰਘ ਹੀ ਸੀ ਤੇ ਹੁਣ ਉਸਦੀ ਵੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਬੇਨਤੀ ਹੈ ਇੱਕ ਤਾਂ ਨਸ਼ੇ ਤੇ ਕਾਬੂ ਪਾਇਆ ਜਾਵੇ ਦੂਜਾ ਮ੍ਰਿਤਕ ਦੇ ਪਤਨੀ ਅਤੇ ਬੱਚਿਆਂ ਲਈ ਕੋਈ ਰੋਜ਼ਗਾਰ ਦਾ ਹੱਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚਲ ਸਕੇ।
ਇਹ ਵੀ ਪੜ੍ਹੋ : ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ, ਇੱਕ ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
ਉਧਰ ਪਿੰਡ ਦੇ ਸਰਪੰਚ ਗੁਰਦੇਵ ਸਿੰਘ ਨੇ ਕਿਹਾ ਕਿ ਕਈ ਵਾਰ ਪੁਲਿਸ ਨੂੰ ਸੂਚਨਾ ਵੀ ਦਿੱਤੀ ਅਤੇ ਕਈ ਵਾਰ ਨਸ਼ਾ ਵੇਚਣ ਵਾਲੇ ਫੜ ਕੇ ਪੁਲਿਸ ਹਵਾਲੇ ਵੀ ਕੀਤੇ ਪਰ ਪੁਲਿਸ ਉਨ੍ਹਾਂ ਨੂੰ ਕੁਝ ਦੇਰ ਬਾਅਦ ਹੀ ਛੱਡ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਨਸ਼ਾ ਕਰਨ ਵਾਲੇ ਨੂੰ ਰੋਕਦੇ ਹਾਂ ਤਾਂ ਓਹ ਬੁਰਾ ਭਲਾ ਕਹਿੰਦੇ ਹਨ ਤੇ ਧਮਕੀਆਂ ਵੀ ਦਿੰਦੇ ਹਨ।
ਵੀਡੀਓ ਲਈ ਕਲਿੱਕ ਕਰੋ -: