ਲੁਧਿਆਣਾ ਦੇ ਬੱਸ ਸਟੈਂਡ ਦੇ ਨੇੜੇ ਰਾਏਕੋਟ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਨੌਜਵਾਨ ਨੇ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਹੈ। ਸੂਚਨਾ ਮਿਲਣ ਦੇ ਬਾਅਦ ਥਾਣਾ ਕੋਚਰ ਮਾਰਕੀਟ ਅਤੇ ਥਾਣਾ ਡਵੀਜ਼ਨ ਨੰ. 5 ਦੀ ਪੁਲਿਸ ਮੌਕੇ ’ਤੇ ਪਹੁੰਚੀ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਨਿਵਾਸੀ ਰਾਏਕੋਟ ਵਜੋਂ ਹੋਈ ਹੈ।
ਥਾਣਾ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਅੰਮ੍ਰਿਤਪਾਲ ਸਿੰਘ ਬੱਸ ਸਟੈਂਡ ਦੇ ਨੇੜੇ ਇਕ ਹੋਟਲ ਦਾ ਕਮਰਾ ਕਿਰਾਏ ’ਤੇ ਲਿਆ ਸੀ। ਸੋਮਵਾਰ ਸਵੇਰੇ ਕਾਫੀ ਸਮੇਂ ਤੱਕ ਰੂਮ ਨਹੀਂ ਖੁੱਲ੍ਹਾ ਤਾਂ ਹੋਟਲ ਪ੍ਰਬੰਧਕਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਤਾਂ ਪਤਾ ਲੱਗਾ ਕਿ ਅੰਮ੍ਰਿਤਪਾਲ ਸਿੰਘ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ਅੱਜ ਤੋਂ ਕਰਨਗੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ, ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
ਪੁਲਿਸ ਨੇ ਅੰਮ੍ਰਿਤਪਾਲ ਦੀ ਲਾਸ਼ ਦਾ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੰਮ੍ਰਿਤਪਾਲ ਨੇ ਖੁਦਕੁਸ਼ੀ ਕਿਉਂ ਕੀਤੀ ਫਿਲਹਾਲ ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: