ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ 14 ਮਾਰਚ ਨੂੰ ਸਵੇਰੇ ਬਲੇਰ ਰੋਡ ਤੇ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਦੇ ਘਰ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਹਰਮਨਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਡੱਲ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ।
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਪਿੰਡ ਡੱਲ ਦੇ ਸਰਪੰਚ ਗੁਰਪ੍ਰੀਤ ਸਿੰਘ ਅਤੇ ਮ੍ਰਿਤਕ ਦੀ ਪਤਨੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਹਰਮਨਦੀਪ ਸਿੰਘ ਜੋ ਕਿ ਬੀਤੇ ਮੰਗਲਵਾਰ ਸ੍ਰੀ ਅਨੰਦਪੁਰ ਸਾਹਿਬ ਹੋਲਾ ਮਹੱਲਾ ਦੇਖਣ ਆਪਣੇ ਦੋਸਤਾਂ ਨਾਲ ਗਿਆ ਸੀ। ਉਹ 13 ਮਾਰਚ ਦੀ ਦਰਮਿਆਨੀ ਰਾਤ ਵਾਪਸ ਭਿੱਖੀਵਿੰਡ ਵਿਖੇ ਆਪਣੇ ਦੋਸਤ ਦੇ ਘਰ ਪਰਤਾਇਆ ਸੀ। ਇੱਥੇ ਉਸਦੇ ਪਤੀ ਨੂੰ ਭਿੱਖੀਵਿੰਡ ਦੀ ਹੀ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਨੇ ਫੋਨ ਕਰਕੇ ਆਪਣੇ ਘਰੇ ਬੁਲਾਇਆ ਜਿੱਥੇ ਉਕਤ ਔਰਤ ਨੇ ਉਸਦੇ ਪਤੀ ਨੂੰ ਕੋਈ ਜ਼ਹਿਰੀਲੀ ਵਸਤੂ ਖਵਾ ਦਿੱਤੀ ਜਿਸ ਨਾਲ ਉਸਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਤਨੀ ਅਤੇ ਪਰਿਵਾਰਿਕ ਮੈਂਬਰਾਂ ਨੇ ਉਕਤ ਤੌਰ ਤੇ ਖਿਲਾਫ ਮਾਮਲਾ ਦਰਜ ਕਰਕੇ ਉਹਨਾਂ ਨੂੰ ਇਨਸਾਫ ਦਵਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ, 2 ਦਿਨਾਂ ਬਾਅਦ ਬਦਲੇਗਾ ਮੌਸਮ
ਉਧਰ ਦੂਜੇ ਪਾਸੇ ਇਸ ਮਾਮਲੇ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸਬ ਡਿਵੀਜ਼ਨ ਭਿੱਖੀਵਿੰਡ ਦੇ DSP ਨਿਰਮਲ ਸਿੰਘ ਨੇ ਦੱਸਿਆ ਕਿ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਉਹਨਾਂ ਕੋਲ ਪੁੱਜਾ ਹੈ ਅਤੇ ਇਸ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮ੍ਰਿਤਕਾ ਦੇ ਵਾਰਸਾਂ ਵੱਲੋਂ ਜੋ ਵੀ ਬਿਆਨ ਲਿਖਵਾਏ ਜਾਣਗੇ ਉਸਦੇ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























