ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਭਾਲ ਵਿੱਚ ਲਗਾਤਾਰ ਵਿਦੇਸ਼ਾਂ ਵਿੱਚ ਜਾ ਰਹੇ ਹਨ, ਇਸਦੇ ਨਾਲ ਹੀ ਇਹਨਾਂ ਨੌਜਵਾਨਾਂ ਨਾਲ ਵਿਦੇਸ਼ਾਂ ਦੀ ਧਰਤੀ ਤੇ ਇਹੋ ਜਿਹੇ ਹਾਦਸੇ ਵਾਪਰ ਰਹੇ ਹਨ, ਜਿੰਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ। ਤਾਜ਼ਾ ਮਾਮਲਾ ਕੈਨੇਡਾ ‘ਤੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਫਗਵਾੜਾ ਦੇ ਪ੍ਰੀਤ ਨਗਰ ਦਾ ਰਹਿਣ ਵਾਲਾ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਉਮਰ ਕਰੀਬ 26 ਸਾਲ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਬਰੈਮਪਟਨ ਦੀ ਧਰਤੀ ਤੇ ਆਪਣੇ ਚੰਗੇ ਭਵਿੱਖ ਲਈ ਮਿਹਨਤ ਕਰ ਰਿਹਾ ਸੀ। ਬੀਤੇ ਦਿਨੀ ਉਹ ਆਪਣੇ ਘਰ ਤੋਂ ਕਾਰ ਵਿੱਚ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ, ਇਸ ਦੌਰਾਨ ਰਸਤੇ ਵਿੱਚ ਇੱਕ ਟਰੱਕ ਨਾਲ ਉਸ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ
ਰਜਤ ਦੇ ਰਿਸ਼ਤੇਦਾਰ ਅਤੇ ਆਸ ਪਾਸ ਦੇ ਲੋਕਾਂ ਨੇ ਦੱਸਿਆ ਕਿ ਰਜਤ ਕੁਮਾਰ ਪੰਜ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਰਜਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤਰ ਦੀ ਮੌਤ ਦੀ ਖਬਰ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ। ਰਜਤ ਦੇ ਮੌਤ ਦੀ ਦੁਖਦਾਇਕ ਖਬਰ ਜਿਵੇਂ ਹੀ ਇਲਾਕੇ ਵਿਚ ਪਹੁੰਚੀ ਤਾਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।