ਸੁਲਤਾਨਪੁਰ ਲੋਧੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਕ ਨੌਜਵਾਨ ਦੇ ਵੱਲੋਂ ਭੇਦਭਰੇ ਹਾਲਾਤਾਂ ਦੇ ਵਿੱਚ ਪਵਿੱਤਰ ਕਾਲੀ ਵੇਈਂ ਨਦੀ ਦੇ ਵਿੱਚ ਛਾਲ ਮਾਰ ਦਿੱਤੀ ਗਈ। ਨੌਜਵਾਨ ਦਾ ਮੋਟਰਸਾਈਕਲ ਅਤੇ ਚੱਪਲਾਂ ਨਦੀ ਦੇ ਕਿਨਾਰੇ ਮਿਲੀਆਂ ਹਨ। ਗੋਤਾਖੋਰਾਂ ਵੱਲੋਂ ਨੌਜਵਾਨ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾ ਦਾ ਰੋ-ਰੋ ਕੇ ਬੁਰਾ ਹਾਲ ਹੈ।
ਜਾਣਕਾਰੀ ਅਨੁਸਾਰ ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਸੂਚਨਾ ਨੂੰ ਮਿਲ ਤਾਂ ਉਹ ਮੌਕੇ ‘ਤੇ ਪਹੁੰਚੇ। ਉਹਨਾਂ ਦੱਸਿਆ ਕਿ ਉਹਨਾਂ ਦਾ ਪੁੱਤਰ ਜਿਸਦਾ ਨਾਮ ਗੁਰਪ੍ਰੀਤ ਸਿੰਘ ਹੈ ਜੋ ਕਿ ਇੱਕ ਦੁਕਾਨ ਤੇ ਬਤੌਰ ਡ੍ਰਾਈਵਰ ਦਾ ਕੰਮ ਕਰਦਾ ਹੈ ਅਤੇ ਸ਼ੁਰੂ ਤੋਂ ਹੀ ਹਸਮੁੱਖ ਸੁਭਾਅ ਦਾ ਰਿਹਾ ਹੈ। ਜਿਸ ਨੂੰ ਕਦੇ ਵੀ ਕਿਸੇ ਕਿਸਮ ਦੀ ਕੋਈ ਵੱਡੀ ਪਰੇਸ਼ਾਨੀ ਨਹੀਂ ਰਹੀ ਪਰ ਛੋਟੀਆਂ ਮੋਟੀਆਂ ਪਰੇਸ਼ਾਨੀਆਂ ਅਕਸਰ ਜਿੰਦਗੀ ਦੇ ਵਿੱਚ ਬਣੀਆਂ ਰਹਿੰਦੀਆਂ ਸੀ।
ਪਰਿਵਾਰਿਕ ਮੈਂਬਰਾਂ ਨੂੰ ਅਜੇ ਤੱਕ ਯਕੀਨ ਨਹੀਂ ਹੋ ਰਿਹਾ ਕਿ ਉਹਨਾਂ ਦੇ ਬੇਟੇ ਗੁਰਪ੍ਰੀਤ ਸਿੰਘ ਦੇ ਵੱਲੋਂ ਵਹੀ ਦੇ ਵਿੱਚ ਛਾਲ ਕਿਉਂ ਮਾਰੀ ਗਈ ਹੈ ਕਿਉਂਕਿ ਉਹਨਾਂ ਦੇ ਮੁਤਾਬਕ ਗੁਰਪ੍ਰੀਤ ਸਿੰਘ ਜਦੋਂ ਘਰੋਂ ਕੰਮ ਤੇ ਗਿਆ ਤਾਂ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਉਸਦੇ ਮੂੰਹ ਤੇ ਦਿਖਾਈ ਨਹੀਂ ਦਿੱਤੀ ਅਤੇ ਨਾ ਹੀ ਕਿਸੇ ਕਿਸਮ ਦੀ ਆਪਣੇ ਪਰਿਵਾਰਿਕ ਮੈਂਬਰਾਂ ਦੇ ਨਾਲ ਉਸ ਦੀ ਕੋਈ ਗੱਲਬਾਤ ਹੋ ਸਕੀ।
ਇਹ ਵੀ ਪੜ੍ਹੋ : ਹਿਮਾਚਲ ‘ਚ 30 ਫੁੱਟ ਦੀ ਉਚਾਈ ਤੋਂ ਡਿੱਗੀ ਕੁੜੀ, ਜ਼ਿਪਲਾਈਨਿੰਗ ਦੌਰਾਨ ਟੁੱਟੀ ਹੁੱਕ, ਛੁੱਟੀਆਂ ਮਨਾਉਣ ਆਇਆ ਸੀ ਪਰਿਵਾਰ
ਜਿਸ ਦੁਕਾਨ ਤੇ ਗੁਰਪ੍ਰੀਤ ਬਤੌਰ ਡ੍ਰਾਈਵਰ ਕੰਮ ਕਰਦਾ ਹੈ ਉਸ ਦੁਕਾਨਦਾਰ ਦਾ ਕਹਿਣਾ ਹੈ ਕਿ ਗੁਰਪ੍ਰੀਤ ਨੂੰ ਕਦੇ ਵੀ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਹੋਈ ਹਾਲਾਂਕਿ ਉਸ ਵੱਲੋਂ ਜਰੂਰ ਪੁੱਛਿਆ ਜਾਂਦਾ ਸੀ ਕਿ ਅਗਰ ਉਸਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਹੈ ਤਾਂ ਉਹ ਉਸਨੂੰ ਜਦੋਂ ਮਰਜ਼ੀ ਦੱਸ ਸਕਦਾ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਵੀ ਯਕੀਨ ਨਹੀਂ ਆ ਰਿਹਾ ਕਿ ਗੁਰਪ੍ਰੀਤ ਅਜਿਹਾ ਕਰ ਸਕਦਾ ਹੈ।
ਫਿਲਹਾਲ ਗੋਤਾਖੌਰਾ ਦੇ ਵੱਲੋਂ ਨੌਜਵਾਨ ਗੁਰਪ੍ਰੀਤ ਸਿੰਘ ਦੀ ਭਾਲ ਲਗਾਤਾਰ ਜਾਰੀ ਹੈ। ਪਰ ਅਜੇ ਤੱਕ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ। ਵੇਈਂ ਨਦੀ ਵਿੱਚ ਛਲਾਂਗ ਲਗਾਉਣ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਦਾ ਵੇਈ ਦੇ ਕਿਨਾਰੇ ਮੋਟਰਸਾਈਕਲ ਅਤੇ ਚੱਪਲਾਂ ਬਰਾਮਦ ਕੀਤੀਆਂ ਗਈਆਂ ਹਨ। ਮੌਕੇ ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਜਿਸ ਸਮੇਂ ਉਹਨਾਂ ਨੂੰ ਨੌਜਵਾਨ ਦੇ ਵੇਈਂ ਨਦੀ ਵਿੱਚ ਛਾਲ ਮਾਰਨ ਦੀ ਸੂਚਨਾ ਮਿਲੀ, ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜੋ ਵੀ ਬਣਦੀ ਕਾਰਵਾਈ ਹੈ, ਉਹਨਾਂ ਦੇ ਵੱਲੋਂ ਕੀਤੀ ਜਾ ਰਹੀ ਹੈ ਅਤੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਭਾਲ ਲਗਾਤਾਰ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























