ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾ ਤੋਂ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨੌਜਵਾਨ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਪੁਰਾਣੀ ਰੰਜਿਸ਼ ਕਾਰਨ ਮ੍ਰਿਤਕ ਨੌਜਵਾਨ ਦੇ ਗੁਆਂਢੀ ਵੱਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਗੁਰਦਿਆਲ ਸਿੰਘ ਪੁੱਤਰ ਹਜ਼ਾਰਾਂ ਸਿੰਘ ਵਜੋਂ ਹੋਈ ਹੈ। ਸਭਰਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਗੁਰਦਿਆਲ ਸਿੰਘ ਦਾ ਉਸ ਦੇ ਗੁਆਂਢ ਵਿੱਚ ਰਹਿੰਦੇ ਗੁਰਦਾਸ ਸਿੰਘ ਨਾਲ ਕੁਝ ਮਹੀਨੇ ਪਹਿਲਾਂ ਝਗੜਾ ਹੋਇਆ ਸੀ। ਉਸ ਸਮੇਂ ਪਿੰਡ ਦੇ ਮੋਤਬਾਰਾ ਵੱਲੋਂ ਦੋਵਾਂ ਵਿਚਕਾਰ ਰਾਜੀਨਾਮਾ ਕਰਵਾ ਦਿੱਤਾ ਗਿਆ ਸੀ ਪਰ ਗੁਰਦਾਸ ਸਿੰਘ ਗੁਰਦਿਆਲ ਸਿੰਘ ਨੂੰ ਹਰ ਰੋਜ਼ ਇੱਕ ਦੂਜੇ ਨੂੰ ਧਮਕੀਆਂ ਭੇਜਦਾ ਸੀ। ਬੀਤੀ ਦੇਰ ਰਾਤ ਗੁਰਦਿਆਲ ਸਿੰਘ ਆਪਣੇ ਸਾਥੀਆਂ ਸਮੇਤ ਗੁਰਦਾਸ ਸਿੰਘ ਦੇ ਘਰ ਜਾ ਕੇ ਲੜਾਈ ਝਗੜਾ ਕਰਨ ਲੱਗ ਪਿਆ।
ਇਸ ਦੌਰਾਨ ਹੋਏ ਝਗੜੇ ਵਿੱਚ ਗੁਰਦਿਆਲ ਸਿੰਘ ਦੇ ਸਿਰ ਵਿੱਚ ਤੇਜ਼ਧਾਰ ਹਥਿਆਰ ਦੀ ਸੱਟ ਲੱਗ ਗਈ ਜਿਸ ਕਾਰਨ ਗੁਰਦਿਆਲ ਸਿੰਘ ਦੀ ਮੌਤ ਹੋ ਗਈ। ਗੁਰਦਿਆਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਗੁਰਦਾਸ ਸਿੰਘ ਦੇ ਪਰਿਵਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਗੁਰਦਿਆਲ ਸਿੰਘ ਗਲੀ ਵਿੱਚੋਂ ਤੁਰਿਆ ਆ ਰਿਹਾ ਸੀ ਤਾਂ ਉਸ ਨੂੰ ਗੁਰਦਾਸਪੁਰ ਸਿੰਘ ਅਤੇ ਉਸਦੇ ਸਾਥੀ ਘਰ ਖਿੱਚ ਕੇ ਲੈ ਗਏ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਕਾਮਯਾਬੀ, ਮਹਿਲਾ ਦੇ ਕ/ਤ.ਲ ਮਾਮਲੇ ‘ਚ 3 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
ਇਸ ਸਾਰੀ ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਗੁਰਦਿਆਲ ਸਿੰਘ ਆਪਣੇ ਸਾਥੀਆਂ ਨਾਲ ਗੁਰਦਾਸ ਸਿੰਘ ਦੇ ਘਰ ਜਾ ਕੇ ਲੜਾਈ ਝਗੜਾ ਕਰ ਰਿਹਾ ਹੈ। ਮੌਕੇ ਤੇ ਪਹੁੰਚੇ ਪੁਲਿਸ ਚੌਂਕੀ ਸਭਰਾ ਦੇ ਇੰਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਦੇ ਬਿਆਨ ਦੇ ਅਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: