ਸ਼ਿਆਰਪੁਰ ਦੇ ਗੜ੍ਹਦੀਵਾਲਾ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੀਤੀ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੁਲਜ਼ਮ ਗੱਡੀ ‘ਚ ਸਵਾਰ ਹੋ ਕੇ ਘਟਨਾ ਨੂੰ ਅੰਜਾਮ ਦੇਣ ਆਏ ਸੀ। ਵਾਰਦਾਤ ਤੋਂ ਬਾਅਦ ਜਦੋਂ ਉਹ ਭੱਜਣ ਲੱਗੇ ਤਾਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ‘ਚ ਇੱਕ ਮੁਲਜ਼ਮ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਗੜ੍ਹਦੀਵਾਲਾ ਅੱਡੇ ‘ਤੇ ਕਾਰ ‘ਚ ਸਵਾਰ ਹੋ ਕੇ ਪੰਜ ਨੌਜਵਾਨ ਆਏ ਸੀ। ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਵਿਨਾਸ਼ ਕੁਮਾਰ ਪੁੱਤਰ ਮੰਗਤ ਰਾਮ ਵਾਸੀ ਮਿਰਜ਼ਾਪੁਰ ਵਜੋਂ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇ ਕੇ ਉਹ ਮੌਕੇ ਤੋਂ ਫਰਾਰ ਗਏ। ਕੁਝ ਹੀ ਦੂਰੀ ‘ਤੇ ਮੁਲਜ਼ਮਾਂ ਦੀ ਗੱਡੀ ਇੱਕ ਟ੍ਰੈਕਟਰ-ਟ੍ਰਾਲੀ ਨਾਲ ਟਕਰਾ ਗਈ।
ਇਹ ਵੀ ਪੜ੍ਹੋ : ਰੂਪਨਗਰ ਪੁਲਿਸ ਨੇ ਸੀਰੀਅਲ ਕਿ.ਲ.ਰ ਨੂੰ ਕੀਤਾ ਗ੍ਰਿਫ਼ਤਾਰ, ਕ.ਤ.ਲ ਤੋਂ ਇਲਾਵਾ ਕਈ ਵਾ.ਰਦਾ/ਤਾਂ ‘ਚ ਸੀ ਸ਼ਾਮਲ
ਇਸ ਹਾਦਸੇ ਵਿੱਚ ਇੱਕ ਮੁਲਜ਼ਮ ਦੀ ਮੌਤ ਹੋ ਗਈ ਜਦਕਿ 4 ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਮੁਲਜ਼ਮਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਹੈ। ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਕਿਉਂ ਦਿੱਤਾ ਇਸ ਸਬੰਧੀ ਕੋਈ ਜਾਣਕਾਰੀ ਫਿਲਹਾਲ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: