ਨਾਭਾ ਦੇ ਬੋੜਾ ਗੇਟ ਚੌਂਕ ਵਿਖੇ ਬੀਤੀ ਲੋਹੜੀ ਵਾਲੀ ਰਾਤ ਮਾਮੂਲੀ ਜਹੀ ਬਹਿਸਬਾਜੀ ਨੇ ਖ਼ੂਨੀ ਰੂਪ ਧਾਰ ਲਿਆ। ਪੰਜ ਨੌਜਵਾਨਾਂ ਨੇ ਗੁਰਪ੍ਰੀਤ ਸਿੰਘ ਨਾਮ ਨੌਜਵਾਨ ਦਾ ਰਾਤ ਨੂੰ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਨੂੰ ਜ਼ਖਮੀ ਹਾਲਤ ਵਿੱਚ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੋਂ ਉਸ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਅਤੇ ਅੱਜ ਤੜਕਸਾਰ ਉਸ ਦੀ ਮੌਤ ਹੋ ਗਈ। ਪੁਲਿਸ ਨੇ ਚਾਰ ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇੱਕ ਮੁਲਜ਼ਮ ਪੁਲਿਸ ਦੀ ਗ੍ਰਿਫਤ ਵਿੱਚੋਂ ਬਾਹਰ ਹੈ, ਪੁਲਿਸ ਤਫਤੀਸ਼ ਕਰ ਰਹੀ ਹੈ ਕਿ ਗੁਰਪ੍ਰੀਤ ਸਿੰਘ ਦਾ ਕਤਲ ਕਿਉਂ ਕੀਤਾ ਗਿਆ।
ਇਸ ਮੌਕੇ ਤੇ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਜਗਮੇਲ ਸਿੰਘ ਨੇ ਦੱਸਿਆ ਕਿ ਮੇਰਾ ਬੇਟਾ ਬੀਤੀ ਰਾਤ ਦੋਸਤਾਂ ਨਾਲ ਗਿਆ ਸੀ ਅਤੇ ਮੇਰੀ ਘਰਵਾਲੀ ਦੇ ਰਾਤ ਦਰਦ ਹੋਇਆ ਸੀ ਅਸੀਂ ਤਾਂ ਹਸਪਤਾਲ ਵਿੱਚ ਟੀਕਾ ਲਗਾਉਣ ਲਈ ਗਏ ਸੀ ਉੱਥੇ ਹੀ ਸਾਨੂੰ ਪਤਾ ਲੱਗਿਆ ਕਿ ਮੇਰੇ ਬੇਟੇ ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ ਉਸ ਨੂੰ ਪਟਿਆਲਾ ਰੈਫਰ ਕਰ ਰਹੇ ਸੀ। ਅਸੀਂ ਤਾਂ ਮੰਗ ਕਰਦੇ ਹਾਂ ਜਿਨਾਂ ਨੇ ਮੇਰੇ ਲੜਕੇ ਦਾ ਕਤਲ ਕੀਤਾ ਹੈ ਉਨਾਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ, DGP ਗੌਰਵ ਯਾਦਵ ਵੱਲੋਂ ਆਦੇਸ਼ ਜਾਰੀ
ਇਸ ਮੌਕੇ ਤੇ ਨਾਭਾ ਦੀ ਡੀਐਸਪੀ ਮਨਦੀਪ ਕੌਰ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਉੱਪਰ ਕੱਲ ਰਾਤ ਕਰੀਬ 9 ਵਜੇ ਕਿਰਚਾਂ ਦੇ ਨਾਲ ਉਸ ਤੇ ਹਮਲਾ ਕਰ ਦਿੱਤਾ। ਉਸ ਨੂੰ ਪਟਿਆਲਾ ਹਸਪਤਾਲ ਵਿਖੇ ਲਿਜਾਇਆ ਗਿਆ ਪਰ ਜਖਮਾਂ ਦੀ ਤਾਬ ਨਾ ਝੱਲਦੇ ਹੋਏ ਉਸ ਨੇ ਅੱਜ ਦਮ ਤੋੜ ਦਿੱਤਾ। ਅਸੀਂ ਇਸ ਸਬੰਧ ਵਿੱਚ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇੱਕ ਆਰੋਪੀ ਹਿਰਾਸਤ ਤੋਂ ਬਾਹਰ ਹੈ। ਅਸੀਂ ਇਸ ਸਬੰਧ ਵਿੱਚ ਜਾਂਚ ਕਰ ਰਹੇ ਹਾਂ ਕਿ ਗੁਰਪ੍ਰੀਤ ਦਾ ਕਤਲ ਕਿਉਂ ਕੀਤਾ।
ਵੀਡੀਓ ਲਈ ਕਲਿੱਕ ਕਰੋ -: