ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਅਜਿਹੀ ਹੀ ਮੰਦਭਾਗੀ ਖਬਰ ਵਿਦੇਸ਼ ਤੋਂ ਸਾਹਮਣੇ ਆ ਹੀ ਜਾਂਦੀ ਹੈ। ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿਚ ਹਰੇਕ ਸਾਲ ਨੌਜਵਾਨ ਵਿਦੇਸ਼ਾਂ ਵਿਚ ਸੈਟਲ ਹੋਣ ਨੂੰ ਜਾਂਦੇ ਹਨ। ਉਹ ਜਾਂ ਤਾਂ ਸਟੱਡੀ ਬੇਸ ‘ਤੇ ਜਾਂ ਵਰਕ ਪਰਮਿਟ ‘ਤੇ ਕੈਨੇਡਾ, ਅਮਰੀਕਾ, ਇੰਗਲੈਂਡ ਵਰਗੇ ਦੇਸ਼ਾਂ ਨੂੰ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਉਚੇਰੀ ਸਿੱਖਿਆ ਹਾਸਲ ਕਰਕੇ ਜ਼ਿਆਦਾ ਪੈਸੇ ਕਮਾ ਕੇ ਘਰ ਦੇ ਹਾਲਾਤ ਸੁਧਾਰਨਗੇ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਅਧੂਰੇ ਹੀ ਰਹਿ ਜਾਂਦੇ ਹਨ।
ਅੱਜ ਫਿਰ ਤੋਂ ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਚਾਰ ਦੋਸਤ ਘੁੰਮਣ ਲਈ ਘਰੋਂ ਨਿਕਲਦੇ ਹਨ ਕਿ ਰਸਤੇ ਵਿਚ ਉਨ੍ਹਾਂ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਂਦੀ ਹੈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਜਾਂਦੀ ਹੈ। ਇਕ ਨੌਜਵਾਨ ਦੀ ਪਛਾਣ ਸਚਿਨ ਸਚਦੇਵਾ ਵਜੋਂ ਹੋਈ ਹੈ ਜੋ ਕਿ ਤਲਵੰਡੀ ਭਾਈ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਤੇ ਦੂਜਾ ਪੰਜਾਬੀ ਮੋਗਾ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਸਚਿਨ 4 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ ਤੇ ਉਹ ਸਰੀ ਵਿਚ ਸਟੱਡੀ ਬੇਸ ‘ਤੇ ਗਿਆ ਸੀ। ਸਚਿਨ ਸਚਦੇਵਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਇਹ ਵੀ ਪੜ੍ਹੋ : ਟੀਵੀ ਸਟਾਰ ਹਿਨਾ ਖਾਨ ਨੂੰ ਹੋਇਆ ਬ੍ਰੈਸਟ ਕੈਂਸਰ, ਸੋਸ਼ਲ ਮੀਡੀਆ ‘ਤੇ ਪੋਸਟ ਪਾ ਖੁਦ ਕੀਤਾ ਸ਼ੇਅਰ
ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਜਾਨ ਜਾਣ ਨਾਲ ਪਰਿਵਾਰਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਦੀ ਮੰਗ ਹੈ ਕਿ ਦੋਵਾਂ ਦੀਆਂ ਮ੍ਰਿਤਕ ਦੇਹਾਂ ਭਾਰਤ ਮੰਗਵਾਈਆਂ ਜਾਣ ਤਾਂ ਜੋ ਉਹ ਆਖਰੀ ਵਾਲ ਆਪਣੇ ਪੁੱਤਰ ਦੇ ਦਰਸ਼ਨ ਕਰ ਸਕਣ ਤੇ ਭਾਰਤੀ ਰੀਤੀ-ਰਿਵਾਜਾਂ ਮੁਤਾਬਕ ਉਨ੍ਹਾਂ ਦਾ ਸਸਕਾਰ ਕਰ ਸਕਣ।
ਵੀਡੀਓ ਲਈ ਕਲਿੱਕ ਕਰੋ -: