ਜਲੰਧਰ ‘ਚ 10ਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 16 ਸਾਲਾ ਜਸਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਸ਼ਾਹਕੋਟ ਦੇ ਪਿੰਡ ਕੋਟਲਾ ਸੂਰਜ ਮੱਲ ਦਾ ਰਹਿਣ ਵਾਲਾ ਸੀ। ਨੌਜਵਾਨ ਵੱਲੋਂ ਖੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਿਆ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਸਾਰੇ ਮੈਂਬਰ ਮੇਲਾ ਦੇਖਣ ਲਈ ਨੇੜਲੇ ਪਿੰਡ ਗਏ ਹੋਏ ਸਨ ਪਰ ਜਸਪ੍ਰੀਤ ਸਿੰਘ ਘਰ ਵਿੱਚ ਇਕੱਲਾ ਸੀ। ਜਦੋਂ ਕਰੀਬ 4 ਵਜੇ ਜਸਪ੍ਰੀਤ ਦੀ ਭੈਣ ਘਰ ਆਈ ਤਾਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਦਰਵਾਜ਼ਾ ਨਾ ਖੁੱਲ੍ਹਣ ‘ਤੇ ਉਸ ਨੇ ਗੁਆਂਢੀਆਂ ਨੂੰ ਬੁਲਾਇਆ। ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਸਾਰੇ ਹੈਰਾਨ ਰਹਿ ਗਏ। ਜਸਪ੍ਰੀਤ ਦਾ ਸਰੀਰ ਗਾਡਰ ‘ਤੇ ਝੂਲ ਰਿਹਾ ਸੀ।
ਇਹ ਵੀ ਪੜ੍ਹੋ : ਪੈਰਿਸ ਓਲੰਪਿਕ ’ਚ ਭਾਰਤੀ ਪੁਰਸ਼ ਹਾਕੀ ਟੀਮ ਦੀ ਸ਼ਾਨਦਾਰ ਸ਼ੁਰੂਆਤ, ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ
ਪਰਿਵਾਰ ਵਾਲੇ ਉਸ ਨੂੰ ਤੁਰੰਤ ਸ਼ਾਹਕੋਟ ਦੇ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਜਸਪ੍ਰੀਤ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਾਹਕੋਟ ਦੇ SHO ਨੇ ਮੌਕੇ ’ਤੇ ਪਹੁੰਚ ਕੇ ਜਸਪ੍ਰੀਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: