ਜਲੰਧਰ ਦੇ ਇੱਕ ਹੋਟਲ ਵਿੱਚ ਦੇਰ ਸ਼ਾਮ ਕੁਝ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹੋਟਲ ਮਾਡਲ ਹਾਊਸ ਸਥਿਤ ਪੈਲੇਸ ਦੇ ਬਾਹਰ ਖੜ੍ਹੀਆਂ ਗੱਡੀਆਂ ਦੀ ਭੰਨ-ਤੋੜ ਕਰਕੇ 6-7 ਅਣਪਛਾਤੇ ਨੌਜਵਾਨਾਂ ਨੇ ਪੈਲੇਸ ‘ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਪੂਰੇ ਪੈਲੇਸ ਦੀ ਭੰਨਤੋੜ ਕੀਤੀ।
ਘਟਨਾ ਦੌਰਾਨ ਲੋਕਾਂ ‘ਚ ਭਗਦੜ ਮੱਚ ਗਈ ਅਤੇ ਕਈ ਆਪਣੀ ਜਾਨ ਬਚਾਉਣ ਲਈ ਭੱਜ ਗਏ। ਪਰ ਸ਼ਰਾਰਤੀ ਅਨਸਰਾਂ ਨੇ ਇਕ ਤੋਂ ਬਾਅਦ ਇਕ ਗੱਡੀਆਂ ਦੇ ਸ਼ੀਸ਼ੇ ਤੋੜ ਕੇ ਭੰਨ-ਤੋੜ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਦਿੱਲੀ ਕੂਚ ਨੂੰ ਲੈ ਕੇ ਐਲਾਨ, ਇਹ ਰਹੇਗਾ ਕਿਸਾਨਾਂ ਦਾ ਪਲਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਟਲ ਸਟਾਫ਼ ਨੇ ਪੁਲਿਸ ਨੂੰ ਦੱਸਿਆ ਕਿ ਬਾਈਕ ਸਵਾਰ 6-7 ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਪੈਲੇਸ ‘ਚ ਦਾਖਲ ਹੋਏ ਅਤੇ ਹੋਟਲ ‘ਚ ਲੱਗੇ ਏ.ਸੀ., ਐਲ.ਈ.ਡੀ ਅਤੇ ਦਫ਼ਤਰ ਦੀ ਭੰਨ-ਤੋੜ ਕੀਤੀ, ਜਿਸ ਕਾਰਨ ਕਾਫੀ ਨੁਕਸਾਨ ਹੋਇਆ। ਪੁਲਿਸ ਨੇ ਸੀਸੀਟੀਵੀ ‘ਚ ਕੈਦ ਹੋਈ ਸਾਰੀ ਘਟਨਾ ਦੀ ਜਾਂਚ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀ ਸਲਾਖਾਂ ਪਿੱਛੇ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: