Youths in Mansa : ਮਾਨਸਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ‘ਚ ਅੱਜ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ‘ਚ ਰੋਸ ਪ੍ਰਦਰਸ਼ਨ ਹੋ ਰਿਹਾ ਹੈ ਤੇ ਧਰਨੇ ਦਿੱਤੇ ਜਾ ਰਹੇ ਹਨ। ਜਿਲ੍ਹਾ ਮਾਨਸਾ ਵਿਖੇ ਅੱਜ ਵੱਡੀ ਗਿਣਤੀ ‘ਚ ਨੌਜਵਾਨ ਤੇ ਕਿਸਾਨ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਬੱਚਿਆਂ ਤੋਂ ਲੈ ਕੇ ਨੌਜਵਾਨ ਇਸ ਪ੍ਰਦਰਸ਼ਨ ‘ਚ ਹਿੱਸਾ ਲੈ ਰਹੇ ਹਨ ਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਗੰਦੀਆਂ ਸਰਕਾਰਾਂ ਗੰਦੀਆਂ ਨੀਤੀਆਂ ਨਾਲ ਕਿਸਾਨਾਂ ਦਾ ਗਲਾ ਦਬਾਉਣ ਦੀ ਕੋਸ਼ਿਸ਼ ਕਰ ਰਹੀ ਰਹੀਆਂ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਥੋਂ ਦਾ ਯੂਥ ਅੱਜ ਪੂਰਾ ਦਿੱਲੀ ਹਿਲਾਏਗਾ। ਮਾਨਸਾ ਵਿਖੇ ਇਕੱਠੇ ਹੋਏ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਇੱਕਜੁਟ ਹੋ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ ਤੇ ਉਨ੍ਹਾਂ ਦੀ ਜਿੱਤ ਯਕੀਨੀ ਹੈ।
ਜਿਲ੍ਹਾ ਮਾਨਸਾ ਤੋਂ ਬਹੁਤ ਵੱਡੀ ਗਿਣਤੀ ‘ਚ ਨੌਜਵਾਨ ਉਥੇ ਇਕੱਠੇ ਹੋ ਰਹੇ ਹਨ। ਲੋਕਾਂ ‘ਚ ਸਰਕਾਰ ਖਿਲਾਫ ਬਹੁਤ ਰੋਸ ਹੈ। ਸਿੱਧੂ ਮੂਸੇਵਾਲਾ ਵੱਲੋਂ ਵੀ ਇਨ੍ਹਾਂ ਕਿਸਾਨ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਖਿਲਾਫ ਰੋਸ ਵੱਧਦਾ ਜਾ ਰਿਹਾ ਹੈ। ਸਰੀਰਕ ਪੱਖੋਂ ਕਮਜ਼ੋਰ ਲੋਕ ਵੀ ਇਸ ਵਿਰੋਧ ‘ਚ ਸ਼ਾਮਲ ਹੋ ਕੇ ਖੇਤੀ ਬਿੱਲਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਤੇ ਉਨ੍ਹਾਂ ਦੇ ਮਨ ‘ਚ ਬਹੁਤ ਰੋਸ ਹੈ। ਬਜ਼ੁਰਗ ਵੀ ਲਗਾਤਾਰ ਇਸ ਰੋਸ ਪ੍ਰਦਰਸ਼ਨ ‘ਚ ਸ਼ਾਮਲ ਹੋ ਰਹੇ ਹਨ ਤੇ ਹਰੇਕ ਵਰਗ ‘ਚ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਨੌਜਵਾਨ ਕਿਸਾਨ ਏਕਤਾ ਇਨ੍ਹਾਂ ਧਰਨਿਆਂ ‘ਚ ਦੇਖਣ ਨੂੰ ਮਿਲੀ। ਇਕਜੁੱਟ ਹੋ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਯੂਨੀਅਨ ਦੇ ਹੱਕ ‘ਚ ਇਹ ਪ੍ਰਦਰਸ਼ਨ ਅੱਜ ਮਾਨਸਾ ਦੀ ਧਰਤੀ ਤੋਂ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੇ ਹੱਥਾਂ ‘ਚ ਕਾਲੀਆਂ ਝੰਡੀਆਂ ਵੀ ਫੜੀਆਂ ਹੋਈਆਂ ਹਨ। ਸਿੱਧੂ ਮੂਸੇਵਾਲਾ ਤੇ ਹੋਰ ਕਲਾਕਾਰਾਂ ਵੱਲੋਂ ਇਹ ਇਕੱਠ ਕੀਤਾ ਗਿਆ ਹੈ।