ਪੰਜਾਬ ਵਿੱਚ ਜਨਮਦਿਨ ਦੀ ਪਾਰਟੀ ਤੋਂ ਪਰਤ ਰਹੇ ਕੁਝ ਨੌਜਵਾਨ ਨਾਲ ਦਰਦਨਾਕ ਸੜਕ ਹਾਦਸਾ ਵਾਪਰਿਆ। ਨੌਜਵਾਨਾਂ ਦੀ ਕਾਰ ਡਿਵਾਈਡਰ ਨਾਲ ਟਕਰਾਉਣ ਮਗਰੋਂ ਦੂਜੀ ਕਾਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਮੌਕੇ ‘ਤੇ ਪਹੁੰਚ ਕੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਵਰਨਾ ਗੱਡੀ ਵਿੱਚ ਸਵਾਰ ਹੋ ਕੇ ਜਨਮਦਿਨ ਦੀ ਪਾਰਟੀ ਤੋਂ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਉਸ ਦੀ ਗੱਡੀ ਪਹਿਲਾ ਡਿਵਾਈਡਰ ਨਾਲ ਟਕਰਾਈ ਉਸ ਤੋਂ ਬਾਅਦ ਟੱਪ ਕੇ ਦੂਸਰੀ ਤਰਫ਼ ਤੋਂ ਆ ਰਹੀ ਇੱਕ ਕਾਰ ਨਾਲ ਗੱਡੀ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਪਾਰਟੀ ਤੋਂ ਪਰਤ ਰਹੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸਦੀ ਸ਼ਨਾਖਤ ਫਿਲੌਰ ਦੇ ਪਿੰਡ ਮਹਿਸੋਮਪੁਰ ਦੇ ਰਹਿਣ ਵਾਲੇ ਪੰਕਜ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਖੰਨਾ ‘ਚ ਟਿੱਪਰ ਨੇ ਮੋਟਰਸਾਈਕਲ ਨੂੰ ਪਿੱਛਿਓਂ ਮਾ/ਰੀ ਟੱ.ਕ/ਰ, ਬਾਈਕ ਸਵਾਰ ਨੌਜਵਾਨ ਦੀ ਮੌ.ਤ, ਇੱਕ ਜ਼ਖਮੀ
ਇਸ ਹਾਦਸੇ ਵਿੱਚ ਇੱਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ। ਉੱਥੇ ਹੀ ਦੂਜੇ ਮ੍ਰਿਤਕ ਦੀ ਪਛਾਣ ਦੀਪਕ ਬੱਗਾ ਵਜੋਂ ਹੋਈ ਹੈ। ਦੀਪਕ ਜਲੰਧਰ ਦਾ ਰਹਿਣ ਵਾਲਾ ਸੀ ਤੇ ਟੈਕਸੀ ਡ੍ਰਾਈਵਰ ਵਜੋਂ ਕੰਮ ਕਰਦਾ ਸੀ। ਉਹ ਲੁਧਿਆਣਾ ਤੋਂ ਜਲੰਧਰ ਵਾਪਸ ਪਰਤ ਰਿਹਾ ਸੀ ਕਿ ਇਸ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਿਆ। ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: