ਪਾਕਿਸਤਾਨ ਲਈ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਸਿੰਘ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ। ਜਸਬੀਰ ਸਿੰਘ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵੱਲੋਂ ਪੇਸ਼ ਕੀਤਾ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਦੋ ਦਿਨਾਂ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।

ਯੂਟਿਊਬਰ ਜਸਬੀਰ ਸਿੰਘ ਨੂੰ ਮੋਹਾਲੀ ਐਸਐਸਓਸੀ ਨੇ ਜਾਸੂਸੀ ਦੇ ਦੋਸ਼ਾਂ ਵਿੱਚ ਫੜਿਆ ਸੀ। ਜਸਬੀਰ ਸਿੰਘ ਜਾਨ ਮਹਿਲ ਨਾਂ ਦਾ ਇੱਕ ਯੂਟਿਊਬ ਚੈਨਲ ਚਲਾਉਂਦਾ ਹੈ। ਉਸ ਦੇ ਯੂਟਿਊਬ ਚੈਨਲ ਦੇ 1.1 ਮਿਲੀਅਨ ਸਬਸਕ੍ਰਾਈਬਰ ਹਨ। ਉਸ ਦੇ ਪੀਆਈਓ ਸ਼ਕੀਰ ਉਰਫ਼ ਜੱਟ ਰੰਧਾਵਾ ਨਾਲ ਸਬੰਧ ਪਾਏ ਗਏ ਹਨ। ਇਸ ਦੇ ਨਾਲ ਹੀ, ਉਸ ਦੇ ਹਰਿਆਣਾ ਸਥਿਤ ਯੂਟਿਊਬਰ ਜੋਤੀ ਮਲਹੋਤਰਾ, ਜਿਸ ਨੂੰ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪਾਕਿਸਤਾਨੀ ਨਾਗਰਿਕ ਅਤੇ ਕੱਢੇ ਗਏ ਪਾਕਿ ਹਾਈ ਕਮਿਸ਼ਨ ਦੇ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਵੀ ਨੇੜਲੇ ਸੰਪਰਕ ਹਨ।
ਇਹ ਵੀ ਪੜ੍ਹੋ : ਅਮਰੀਕੀ ਸਾਂਸਦ Mary Miller ਨੇ ਪਾਈ ਵਿਵਾਦਿਤ ਪੋਸਟ, ਸਿੱਖ ਪਾਠੀ ਨੂੰ ਦੱਸਿਆ ਮੁਸਲਮਾਨ!
ਜਾਂਚ ਤੋਂ ਪਤਾ ਲੱਗਾ ਹੈ ਕਿ ਜਸਬੀਰ ਨੇ ਦਾਨਿਸ਼ ਦੇ ਸੱਦੇ ‘ਤੇ ਦਿੱਲੀ ਵਿੱਚ ਪਾਕਿਸਤਾਨ ਰਾਸ਼ਟਰੀ ਦਿਵਸ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ, ਜਿੱਥੇ ਉਹ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਅਤੇ ਬਲਾਗਰਸ ਨੂੰ ਮਿਲਿਆ ਸੀ। ਉਹ ਤਿੰਨ ਵਾਰ (2020, 2021, 2024) ਪਾਕਿਸਤਾਨ ਗਿਆ ਸੀ ਅਤੇ ਉਸ ਦੇ ਇਲੈਕਟ੍ਰਾਨਿਕ ਡਿਵਾਈਸਾਂ ਵਿੱਚ ਕਈ ਪਾਕਿਸਤਾਨੀ ਨੰਬਰ ਸਨ, ਜਿਨ੍ਹਾਂ ਦੀ ਹੁਣ ਵਿਸਥਾਰਤ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























