ਬੀਤੀ ਰਾਤ 8.30 ਵਜੇ ਦੇ ਕਰੀਬ ਗਲਤ ਦਿਸ਼ਾ ਤੋਂ ਆ ਰਹੇ ਇੱਕ ਟਰੱਕ ਅਤੇ ਪੀ.ਆਰ.ਟੀ.ਸੀ ਦੀ ਬੱਸ ਵਿਚਕਾਰ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਬੱਸ ਵਿੱਚ ਸਵਾਰ ਕਈ ਲੋਕ ਗੰਭੀਰ ਜ਼ਖਮੀ ਹੋ ਗਏ।ਬੱਸ ਡਰਾਈਵਰ ਦੀ ਮੌਤ ਹੋ ਗਈ। ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਨੇ ਹਾਈਵੇਅ ‘ਤੇ ਜਾਮ ਦਾ ਰੂਪ ਧਾਰਨ ਕਰ ਲਿਆ ਅਤੇ ਥਾਣਾ ਕਰਤਾਰਪੁਰ ਅਤੇ ਐਂਬੂਲੈਂਸ ਸੇਵਾ ਕਾਫੀ ਦੇਰ ਨਾਲ ਮੌਕੇ ‘ਤੇ ਪਹੁੰਚੀ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਪੁਲਿਸ ਅਤੇ ਟ੍ਰੈਫਿਕ ਪੁਲਿਸ ਹਮੇਸ਼ਾ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਸੈਮੀਨਾਰ ਆਯੋਜਿਤ ਕਰਦੀ ਹੈ ਪਰ ਸਮਾਂ ਆਉਣ ‘ਤੇ ਹਮੇਸ਼ਾ ਲੇਟ ਹੀ ਹੁੰਦੀ ਹੈ।
ਵੀਡੀਓ ਲਈ ਕਲਿੱਕ ਕਰੋ -: