ਚੋਣਾਂ ਨੂੰ ਭਾਵੇਂ ਅਜੇ 6 ਮਹੀਨੇ ਦਾ ਸਮਾਂ ਬਾਕੀ ਹੈ, ਪਰ ਇਸ ਦੇ ਬਾਵਜੂਦ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਨੇ ਚੋਣਾਵੀਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਅਕਾਲੀ ਦਲ ਦੀ ਹਮਾਇਤ ਵਿਚ ਪ੍ਰਚਾਰ ਕਰਨ ਦੇ ਐਲਾਣ ਤੋਂ ਬਾਅਦ ਕਾਂਗਰਸ ਅਤੇ ਆਪ ਪਾਰਟੀ ਨੇ ਲੋਕ ਲੁਭਾਵੇਂ ਵਾਅਦੇ ਕਰਨ ‘ਤੇ ਘੇਰਦੇ ਹੋਏ ਜੰਮ ਕੇ ਕੋਸਿਆ। ਗਰੇਵਾਲ ਨੇ ਕਿਹਾ ਕਿ ਆਪ ਤੇ ਕਾਂਗਰਸ ਲੋਕਾਂ ਨੂੰ ਇਕ ਵਾਰ ਫਿਰ ਝੂਠੇ ਵਾਅਦਿਆਂ ਵਿਚ ਸਜਾ ਕੇ ਵੋਟ ਬਟੋਰਨਾਂ ਚਾਹੁੰਦੀ ਹੈ, ਪਰ ਇਸ ਵਾਰ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਅਸੀਂ ਘਰ ਘਰ ਜਾ ਕੇ ਲੋਕਾਂ ਨੂੰ ਕਾਂਗਰਸ ਤੇ ਆਪ ਦੇ ਝੂਠੇ ਵਾਅਦਿਆਂ ਨੂੰ ਉਜਾਗਰ ਕਰਕੇ ਲੋਕਾਂ ਨੂੰ ਜਾਗਰੂਕ ਕਰਨਗੇ।
ਵੀਵੋ 1: ਗੁਟਕਾ ਸਾਹਿਬ ਦੀ ਝੂਠੀ ਸੋਂਹ ਖਾ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਨੂੰ ਹੁਣ ਲੋਕ ਮੂੰਹ ਨਹੀਂ ਲਗਾਉਣਗੇ। ਇਸ ਦਾ ਪ੍ਰਗਟਾਵਾ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਗਰੇਵਾਲ ਨੇ ਫਿਰੋਜ਼ਪੁਰ ਪਹੁੰਚ ਕੇ ਕੀਤਾ। ਗਰੇਵਾਲ ਨੇ ਕਿਹਾ ਕਿ ਸਾਡੀ ਫੈਡਰੇਸ਼ਨ ਘਰ ਘਰ ਜਾ ਕੇ ਇਕ ਨਵੀਂ ਲਹਿਰ ਦੇ ਤਹਿਤ ਲੋਕਾਂ ਨੂੰ ਆਪ ਤੇ ਕਾਂਗਰਸ ਦੇ ਝੂਠੇ ਵਾਅਦੇ ਤੋਂ ਜਾਣੂ ਕਰਵਾਉਣਗੇ ਤਾਂ ਜੋ ਇਸ ਵਾਰ ਲੋਕ ਫਿਰ ਗੁੰਮਰਾਹ ਨਾ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਅਸੀਂ ਅਕਾਲੀ ਦਲ ਪੂਰੀ ਤਰ੍ਹਾਂ ਹਮਾਇਤ ਕਰਦੇ ਹਾਂ ਅਤੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਝੂਠੀਆਂ ਪਾਰਟੀਆਂ ਦੇ ਬਹਕਾਵਿਆ ਵਿਚ ਨਾ ਆਉਣ ਜੇਕਰ ਪੰਜਾਬ ਦਾ ਭਲਾ ਅਤੇ ਵਿਕਾਸ ਚਾਹੁੰਦੇ ਹਨ ਤਾਂ ਅਕਾਲੀ ਤੇ ਬੀਐੱਸਪੀ ਦੀ ਹਮਾਇਤ ਕਰਕੇ ਸੱਤਾ ਵਿਚ ਲੈ ਕੇ ਆਉਣ ਤਾਂ ਜੋ ਪੰਜਾਬ ਨੂੰ ਇਕ ਵਾਰ ਫਿਰ ਲੀਹਾਂ ‘ਤੇ ਲਿਆਂਦਾ ਜਾ ਸਕੇ।