ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਪ੍ਰਤੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਦੇ ਲਈ ਇਕ ਪੰਜਾਬੀ ਨੌਜਵਾਨ ਵਿਸ਼ਵ ਪੱਧਰ ਦੀ ਦੌੜ ਸ਼ੁਰੂ ਕੀਤੀ ਹੈ। ਜਿਸਦਾ ਅੱਜ ਗੁਰਦਾਸਪੁਰ ਪਹੁੰਚਣ ‘ਤੇ ਕਿਸਾਨ ਜਥੇਬੰਦੀਆਂ ਵਲੋਂ ਉਸਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਇਸ ਨੌਜਵਾਨ ਦੇ ਜਜ਼ਬੇ ਨੂੰ ਸਲਾਮ ਕੀਤਾ ਇਸ ਮੌਕੇ ਤੇ ਨੌਜਵਾਨ ਬਲਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਇਸ ਦੌੜ ਦਾ ਮਕਸਦ ਹੈ ਕਿ ਜਿਹੜੇ ਨੌਜਵਾਨ ਅੱਜ ਵੀ ਸਿਆਸੀ ਰੈਲੀਆਂ ਦਾ ਹਿੱਸਾ ਬਣ ਰਹੇ ਹਨ।
ਉਹਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਇਹ ਲੜਾਈ ਕੱਲੇ ਕਿਸਾਨਾਂ ਦੀ ਨਹੀਂ ਹੈ। ਇਹ ਲੜਾਈ ਉਨ੍ਹਾਂ ਦੀ ਆਉਣ ਵਾਲੀ ਹੋਂਦ ਦੀ ਹੈ। ਇਹ ਲਈ ਸਭ ਨੂੰ ਇਕ ਜੁੱਟ ਹੋ ਕੇ ਇਸ ਸੰਘਰਸ਼ ਦਾ ਹਿਸਾ ਬਣਨਾ ਚਾਹੀਦਾ ਹੈ ਤਾਂ ਇਸ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਉਹਨਾਂ ਨੇ ਕਿਹਾ ਕਿ ਜਦੋ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਹਨਾਂ ਦੀ ਇਹ ਦੌੜ ਇਸੇ ਤਰ੍ਹਾਂ ਜਾਰੀ ਰਹੇਗੀ।