ਵਿਦੇਸ਼ ਦੀ ਧਰਤੀ ‘ਤੇ ਮਾਪਿਆਂ ਦਾ ਇੱਕ ਹੋਰ ਚਿਰਾਗ ਬੁਝ ਗਿਆ। ਨਿਊਜ਼ੀਲੈਂਡ ਤੋਂ ਪੰਜਾਬ ਦੇ ਇੱਕ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ 27 ਸਾਲਾਂ ਗੁਰਜੀਤ ਸਿੰਘ ਮੱਲ੍ਹੀ ਲੁਧਿਆਣਾ ਦੇ ਪਿੰਡ ਪਮਾਲ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਮੁਤਾਬਕ ਉਹ ਆਪਣੇ ਘਰ ਵਿੱਚ ਮ੍ਰਿਤਕ ਹਾਲਤ ਵਿੱਚ ਪਾਇਆ ਗਿਆ। ਗੁਰਜੀਤ ਸਿੰਘ ਦੇ ਪਰਿਵਾਰ ਵਾਲਿਆਂ ਨੂੰ ਜਦੋਂ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਹੀ ਨਿਕਲ ਗਈ। ਨਿਊਜ਼ੀਲੈਂਡ ਦੇ ਡਨੇਡਨ ਸ਼ਹਿਰ ਵਿਚ ਰਹਿ ਰਿਹਾ ਸੀ। ਗੁਰਜੀਤ ਸਿੰਘ ਮੱਲ੍ਹੀ ਦਾ 6 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਸ ਦੀ ਪਤਨੀ ਨੇ ਫਰਵਰੀ ਦੀ ਸ਼ੁਰੂਆਤ ਵਿੱਚ ਨਿਊਜ਼ੀਲੈਂਡ ਆਉਣਾ ਸੀ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਗੁਰਜੀਤ ਸਿੰਘ ਆਪਣੇ ਪਿੱਛੇ ਪਤਨੀ ਤੇ ਬਜ਼ੁਰਗ ਮਾਤਾ-ਪਿਤਾ ਛੱਡ ਗਿਆ ਹੈ। ਗੁਰਜੀਤ ਸਿੰਘ ਦੀ ਇਸ ਤਰ੍ਹਾਂ ਮੌਤ ਹੀ ਖਬਰ ਸੁਣਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ : ਪੰਜਾਬ ‘ਚ ਕਈ ਥਾਵਾਂ ‘ਤੇ ਰਾਤ ਤੋਂ ਪੈ ਰਿਹਾ ਮੀਂਹ, 11 ਜ਼ਿਲ੍ਹਿਆਂ ‘ਚ ਆਰੇਂਜ ਅਲਰਟ
ਨਿਊਜ਼ੀਲੈਂਡ ਵਿੱਚ ਗੁਰਜੀਤ ਸਿੰਘ ਦੇ ਦੋਸਤਾਂ ਦਾ ਕਹਿਣਾ ਹੈ ਕਿ ਉਹ ਬਹੁਤ ਹੀ ਨੇਕ ਇਨਸਾਨ ਸੀ ਤੇ ਉਸ ਦਾ ਕੋਈ ਦੁਸ਼ਮਣ ਨਹੀਂ ਹੋ ਸਕਦਾ। ਉਸ ਦੀ ਮੌਤ ਨਾਲ ਉਹ ਸਾਰੇ ਸਦਮੇ ਵਿੱਚ ਹਨ।
ਵੀਡੀਓ ਲਈ ਕਲਿੱਕ ਕਰੋ –