ਪੰਜਾਬ ਤੋਂ ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਸੁਨਹਿਰੀ ਭਵਿੱਖ ਦੀ ਆਸ ਲਏ ਜਾਂਦੇ ਹਨ। ਉਹ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾ ਕੇ ਉਚੇਰੀ ਪੜ੍ਹਾਈ ਕਰਨ ਦਾ ਸੁਪਨਾ ਵੀ ਪੂਰਨ ਕਰਨ ਜਾਂਦੇ ਹਨ। ਪੰਜਾਬੀ ਨੌਜਵਾਨਾਂ ਨੂੰ ਆਸ ਹੁੰਦੀ ਹੈ ਕਿ ਉਹ ਪੈਸੇ ਕਮਾ ਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਸਾਰੇ ਸੁਪਨੇ ਧਰੇ ਦੇ ਧਰੇ ਰਹਿ ਜਾਂਦੇ ਹਨ। ਅਜਿਹੀ ਹੀ ਇਕ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ ਸਿੱਧੂ ਵਜੋਂ ਹੋਈ ਹੈ। ਉਹ ਪਟਿਆਲਾ ਦੇ ਪਿੰਡ ਸਾਗਰਾ ਦਾ ਰਹਿਣ ਵਾਲਾ ਸੀ। ਗੁਰਪਿੰਦਰ ਜਨਮ ਦਿਨ ਵਾਲੇ ਦਿਨ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਟਰਾਲੇ ‘ਤੇ ਜਾ ਰਿਹਾ ਸੀ ਕਿ ਅਚਾਨਕ ਉਸਦੀ ਤੇਲ ਨਾਲ ਭਰੇ ਟੈਂਕਰ ਨਾਲ ਟੱਕਰ ਹੋ ਗਈ ਤੇ ਟੱਕਰ ਦੇ ਬਾਅਦ ਦੋਵੇਂ ਵਾਹਨਾਂ ਨੂੰਅੱਗ ਲੱਗ ਗਈ।
ਇਹ ਵੀ ਪੜ੍ਹੋ : PM ਮੋਦੀ ਨੇ ਦੇਸ਼ ਵਾਸੀਆਂ ਨੂੰ ‘ਗਣੇਸ਼ ਚਤੁਰਥੀ’ ਦੀ ਦਿੱਤੀ ਵਧਾਈ, ਪੋਸਟ ਕੀਤੀ ਸ਼ੇਅਰ
ਇਹ ਵੀ ਖਬਰ ਹੈ ਕਿ ਮ੍ਰਿਤਕ ਗੁਰਪਿੰਦਰ ਸਿੰਘ ਸਿੱਧੂ 2017 ਵਿਚ ਕੈਨੇਡਾ ਗਿਆਸੀ। ਉਹ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਵਿਦੇਸ਼ ਗਿਆ ਸੀ ਤੇ ਹੁਣ ਵਰਕ ਪਰਮਿਟ ‘ਤੇ ਟਰੱਕ ਡਰਾਈਵਰੀ ਦਾ ਕੰਮ ਕਰਦਾ ਸੀ। ਗੁਰਪਿੰਦਰ ਦੀ ਮੌਤ ਦੀ ਖਬਰ ਦੇ ਬਾਅਦ ਪੂਰੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ ਤੇ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -: