punjabi university employee committed suicide: ਪੰਜਾਬੀ ਯੂਨੀਵਰਸਿਟੀ ਵੱਲੋਂ ਕਰੀਬ 2 ਮਹੀਨੇ ਦੀ ਤਨਖਾਹ ਨਾ ਦੇਣ ਤੋਂ ਪਰੇਸ਼ਾਨ ਹੋ ਕੇ ਮੁਲਾਜ਼ਮ ਨੇ ਤੇਜ਼ਾਬ ਪੀ ਲਿਆ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ 34 ਸਾਲਾਂ ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਸ਼ੇਖਪੁਰ ਦੇ ਰੂਪ ‘ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਪੰਜਾਬੀ ਯੂਨੀਵਰਸਿਟੀ ‘ਚ ਮਾਲੀ ਦਾ ਕੰਮ ਕਰਦਾ ਸੀ। ਮ੍ਰਿਤਕ ਨੂੰ ਬੀਤੇ ਦਿਨੀਂ ਨਿਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ।
ਦੱਸਣਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਥਾਣਾ ਸਦਰ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਥਾਣਾ ਸਦਰ ਦੇ ਐੱਸਐਚਓ ਸੰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੀ ਪਤਨੀ ਭੁਪਿੰਦਰ ਕੌਰ ਨੇ ਦੱਸਿਆ ਕਿ ਉਸਦਾ ਪਤੀ ਲੰਬੇ ਸਮੇਂ ਤੋਂ ਪੰਜਾਬੀ ਯੂਨੀਵਰਸਿਟੀ ‘ਚ ਆਪਣੀ ਡਿਊਟੀ ਦੇ ਰਿਹਾ ਸੀ ਅਤੇ ਘਰ ਦੀ ਸਾਰੀ ਜਿੰਮੇਵਾਰੀ ਮ੍ਰਿਤਕ ਹੀ ਚੁੱਕਦਾ ਸੀ। ਇਸ ਤੋਂ ਬਾਅਦ ਉਸਨੇ ਦੱਸਿਆ ਕਿ ਘਰ ‘ਚ ਉਸਦੇ ਸਹੁਰੇ ਦੀ ਸਿਹਤ ਵੀ ਠੀਕ ਨਹੀਂ ਸੀ ਅਤੇ ਯੂਨੀਵਰਸਿਟੀ ਤੋਂ 2 ਮਹੀਨੇ ਦੀ ਤਨਖਾਹ ਵੀ ਨਹੀਂ ਮਿਲੀ ਸੀ ਜਿਸ ਕਾਰਨ ਉਸਦੀ ਆਰਥਿਕ ਹਾਲਤ ਬਹੁਤ ਖ਼ਰਾਬ ਹੋ ਗਈ ਸੀ।
ਘਰ ਦੀ ਹਾਲਤ ਦੇਖ ਕੇ ਉਸਦਾ ਪਤੀ ਬਹੁਤ ਚਿੰਤਾ ‘ਚ ਸੀ ਅਤੇ ਸੋਮਵਾਰ ਦੀ ਦੁਪਹਿਰ ਕਰੀਬ 3 ਵਜੇ ਜਦੋਂ ਉਹ ਘਰ ਆਇਆ ਤਾ ਦੈ ਦੀ ਜਗ੍ਹਾ ਉਸਨੇ ਗ਼ਲਤੀ ਨਾਲ ਤੇਜ਼ਾਬ ਪੀ ਲਿਆ ਅਤੇ ਉਸਦੀ ਹਾਲਤ ਵਿਗੜਣ ਕਾਰਨ ਉਸਨੂੰ ਹਸਪਤਾਲ ਭਾਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਪਿੱਛੇ 3 ਬੱਚੇ ਛੱਡ ਗਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਐੱਚਐੱਚਓ ਸੰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੂੰ ਪੋਸਟਮਾਰਟਮ ਤੋਂ ਬਾਅਦ ਉਸਦੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਧਾਰਾ 174 ਦੇ ਤਹਿਤ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਇਹ ਵੀ ਦੇਖੋ: ਟਾਈਮ ਨਾ ਦੇਣ ਤੋਂ ਰੁੱਸੇ ਹਰਿਆਣਵੀ, ਡੱਲੇਵਾਲ ਨੇ ਮੰਗੀ ਹੱਥ ਜੋੜ ਕੇ ਮੁਆਫੀ ਫਿਰ ਦੇਖੋ ਕੀ ਹੋਇਆ