ਖੰਨਾ ਦੇ ਬੰਦੇ ਦਾ ਫਿਲੀਪੀਨਜ਼ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਲੰਬੇ ਸਮੇਂ ਤੋਂ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦਾ ਸੀ। ਮ੍ਰਿਤਕ ਗੁਰਦੇਵ ਸਿੰਘ (58) ਨੰਦ ਸਿੰਘ ਐਵੀਨਿਊ, ਖੰਨਾ ਦਾ ਰਹਿਣ ਵਾਲਾ ਸੀ। ਖਬਰ ਸੁਣਦੇ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।
ਰਿਸ਼ਤੇਦਾਰ ਲਖਵੀਰ ਸਿੰਘ ਭੱਟੀ ਨੇ ਦੱਸਿਆ ਕਿ ਗੁਰਦੇਵ ਸਿੰਘ ਅਤੇ ਉਸ ਦਾ ਲੜਕਾ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਅੱਜਕਲ੍ਹ ਗੁਰਦੇਵ ਸਿੰਘ ਦਾ ਪੁੱਤਰ ਪੰਜਾਬ ਆਇਆ ਹੋਇਆ ਹੈ। ਗੁਰਦੇਵ ਸਿੰਘ ਮਨੀਲਾ ਵਿੱਚ ਸੀ। ਸ਼ਨੀਵਾਰ ਸ਼ਾਮ ਪਰਿਵਾਰ ਨੂੰ ਫੋਨ ‘ਤੇ ਸੂਚਨਾ ਮਿਲੀ ਕਿ ਗੁਰਦੇਵ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਲਖਵੀਰ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪੰਜਾਬੀ ਸੁਰੱਖਿਅਤ ਨਹੀਂ ਹਨ। ਕੇਂਦਰ ਸਰਕਾਰ ਨੂੰ ਇਸ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਦੂਜੇ ਪਾਸੇ ਲਾਸ਼ ਨੂੰ ਪੰਜਾਬ ਲਿਆਉਣ ਲਈ ਸਰਕਾਰ ਤੋਂ ਵੀ ਮਦਦ ਮੰਗੀ ਗਈ। ਭੱਟੀ ਨੇ ਦੱਸਿਆ ਕਿ ਲਖਵੀਰ ਸਿੰਘ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਿਆ ਹੈ।
ਇਹ ਵੀ ਪੜ੍ਹੋ : ਛੁੱਟੀ ‘ਤੇ ਪਰਤ ਰਹੇ ਫੌਜੀ ਦੀ ਬੱਸ ‘ਚ ਹਾਰਟ ਅਟੈਕ ਨਾਲ ਮੌ.ਤ, ਪਤਨੀ ਦੀ ਖਰਾਬ ਤਬੀਅਤ ਕਰਕੇ ਆ ਰਿਹਾ ਸੀ ਘਰ
ਇਲਾਕਾ ਕੌਂਸਲਰ ਰੂਬੀ ਭਾਟੀਆ ਦੇ ਪਤੀ ਹਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਇਹ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਤੋਂ ਬਾਅਦ ਪਰਿਵਾਰ ‘ਚ ਮਾਹੌਲ ਗਮਗੀਨ ਹੋ ਗਿਆ। ਗੁਰਦੇਵ ਸਿੰਘ ਦਾ ਲੜਕਾ ਕੁਝ ਸਮਾਂ ਪਹਿਲਾਂ ਘਰ ਆਇਆ ਸੀ। ਦੋਵੇਂ ਪਿਓ-ਪੁੱਤ ਮਨੀਲਾ ਵਿੱਚ ਫਾਈਨਾਂਸ ਦਾ ਕਾਰੋਬਾਰ ਕਰਦੇ ਸਨ। ਪਰ ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਕੇਂਦਰ ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਲਾਸ਼ ਇੱਥੇ ਲਿਆਉਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ : –