ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਰੋਜ਼ਗਾਰ ਦੀ ਭਾਲ ਜਾਂ ਸੁਨਹਿਰੀ ਭਵਿੱਖ ਦੀ ਆਸ ਲਈ ਵਿਦੇਸ਼ਾਂ ਵਿਚ ਜਾ ਕੇ ਸੈਟਲ ਹੁੰਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਨਾਲ ਉਨ੍ਹਾਂ ਦੇ ਪੂਰੇ ਪਰਿਵਾਰ ਦੇ ਸੁਪਨੇ ਟੁੱਟ ਜਾਂਦੇ ਹਨ। ਅਜਿਹਾ ਹੀ ਇਕ ਮਾਮਲੇ ਨਡਾਲਾ ਦੇ ਪਿੰਡ ਬੁਲੇਵਾਲ ਤੋਂ ਸਾਹਮਣੇ ਆਇਆ ਹੈ ਜਿਥੇ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ।
ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ ਤੇ ਉਸ ਦੀ ਉਮਰ 31 ਸਾਲ ਸੀ। ਮਿਲੀ ਜਾਣਕਾਰੀ ਮੁਤਾਬਕ ਪਰਿਵਾਰ ਵਾਲਿਆਂ ਨੇ ਕਰਜ਼ਾ ਚੁੱਕ ਕੇ ਪੁੱਤ ਨੂੰ ਵਿਦੇਸ਼ ਭੇਜਿਆ ਸੀ। ਉਹ ਜਾਰਜੀਆ ਰਹਿੰਦਾ ਟਰਾਲਾ ਚਲਾਉਂਦਾ ਸੀ। ਕੱਲ੍ਹ ਉਹ ਟਰਾਲਾ ਲੈ ਕੇ ਕੈਲੀਫੋਰਨੀਆ ਤੋਂ ਨਿਊ ਜਰਸੀ ਤੋਂ ਗਿਆ ਸੀ। ਪਰ ਟਰਾਲਾ ਓਵਰਲੋਡ ਹੋਣ ਕਾਰਨ ਉਹ ਸੌਂ ਨਹੀਂ ਸਕਿਆ। ਤੇ ਜਦੋਂ ਸੁੱਤਾ ਤਾਂ ਉਠ ਨਹੀਂ ਸਕਿਆ। ਮ੍ਰਿਤਕ 10 ਸਾਲ ਪਹਿਲਾਂ ਵਿਦੇਸ਼ ਗਿਆ ਸੀ।
ਇਹ ਵੀ ਪੜ੍ਹੋ : ਪਟਿਆਲਾ ‘ਚ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, 3 ਆਜ਼ਾਦ ਉਮੀਦਵਾਰਾਂ ਦੇ ਵਾਹਨਾਂ ਦੀ ਮਨਜ਼ੂਰੀ ਕੀਤੀ ਰੱਦ
ਅਮਰੀਕਾ ਵਿਚ ਰਹਿੰਦੀ ਮ੍ਰਿਤਕ ਦੀ ਭੈਣ ਨੇ ਇਹ ਖਬਰ ਪਰਿਵਾਰ ਨੂੰ ਪਹੁੰਚਾਈ ਹੈ। ਪਰਿਵਾਰ ਵਾਲਿਆਂ ਨੇ ਪੰਜਾਬ ਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇ ਤਾਂ ਜੋ ਉਸ ਦਾ ਭਾਰਤੀ ਰੀਤੀ-ਰਿਵਾਜਾਂ ਮੁਤਾਬਕ ਉਸ ਦਾ ਸਸਕਾਰ ਕੀਤਾ ਜਾ ਸਕੇ।