ਪੰਜਾਬੀਆਂ ਵਿਚ ਵਿਦੇਸ਼ਾਂ ਨੂੰ ਜਾਣ ਦਾ ਜਨੂੰਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਆਸਟ੍ਰੇਲੀਆ, ਕੈਨੇਡਾ, ਅਮਰੀਕਾ ਵਰਗੇ ਵੱਖ-ਵੱਖ ਦੇਸ਼ਾਂ ਵਿਚ ਸੁਨਹਿਰੀ ਭਵਿੱਖ ਦੀ ਕਾਮਨਾ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਵਿਦੇਸ਼ ਜਾ ਕੇ ਸੈਟਲ ਹੋਣ ਦਾ ਹੁੰਦਾ ਹੈ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।
ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਹਫਤਾ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਵੀਰ ਸਿੰਘ ਰਾਹੀਂ ਵਜੋਂ ਹੋਈ ਹੈ। ਉਸ ਦੀ ਉਮਰ ਮਹਿਜ਼ 19 ਸਾਲ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪਰਮਵੀਰ ਸਿੰਘ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ। ਜਿਵੇਂ ਵੀ ਪਰਮਵੀਰ ਸਿੰਘ ਦੇ ਮਾਤਾ-ਪਿਤਾ ਨੂੰ ਪੁੱਤ ਦੀ ਮੌਤ ਦੀ ਖਬਰ ਮਿਲੀ ਘਰ ਵਿਚ ਮਾਤਮ ਛਾ ਗਿਆ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਭਾਰਤ-ਆਸਟ੍ਰੇਲੀਆ ‘ਚ ਕਈ ਸਮਝੌਤਿਆਂ ‘ਤੇ ਦਸਤਖ਼ਤ, PM ਮੋਦੀ ਬੋਲੇ- T20 ਮੋਡ ‘ਚ ਸਾਡੇ ਰਿਸ਼ਤੇ
ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤ ਨੂੰ 28 ਅਪ੍ਰੈਲ ਨੂੰ ਕੈਨੇਡਾ ਭੇਜਿਆ ਸੀ। ਆਪਣੀ ਪੜ੍ਹਾਈ ਪੂਰੀ ਕਰਨ ਦੇ ਬਾਅਦ ਚੰਗੇ ਭਵਿੱਖ ਲਈ ਪਰਮਵੀਰ ਸਿੰਘ ਕੈਨੇਡਾ ਗਿਆ ਸੀ। ਉਥੇ 8 ਮਈ ਨੂੰ ਉਸ ਦੀ ਪੜ੍ਹਾਈ ਦਾ ਸੈਸ਼ਨ ਸ਼ੁਰੂ ਹੋਣਾ ਸੀ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ। 6 ਮਈ ਨੂੰ ਪਰਮਵੀਰ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਤੇ ਅੱਜ ਬਹੁਤ ਜੱਦੋ-ਜਹਿਦ ਦੇ ਬਾਅਦ 18 ਦਿਨਾਂ ਮਗਰੋਂ ਪਰਮਵੀਰ ਸਿੰਘ ਦੀ ਮ੍ਰਿਤਕ ਦੇਹ ਨਵਾਂਸ਼ਹਿਰ ਪੁੱਜੀ ਜਿਥੇ ਸਾਰੇ ਧਾਰਮਿਕ ਰਸਮਾਂ ਤੋਂ ਬਾਅਦ ਉਸ ਦਾ ਸਸਕਾਰ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: