ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸੁਣਨ ਵਿਚ ਆਉਂਦੀ ਹੈ। ਅਜਿਹਾ ਹੀ ਇਕ ਮਾਮਲਾ ਫਿਰੋਜ਼ਪੁਰ ਦੇ ਪਿੰਡ ਉਗੋਕੇ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ ਤੇ ਉਹ ਸਿਰਫ 27 ਸਾਲਾਂ ਦਾ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ 3 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਆਪਣੀ ਪਤਨੀ ਕੋਲ ਮਨੀਲਾ ਗਿਆ ਸੀ ਤੇ ਦੋਵੇਂ ਪਤੀ-ਪਤਨੀ ਉਥੇ ਹੀ ਰਹਿ ਰਹੇ ਸਨ। ਲਖਵਿੰਦਰ ਉਥੇ ਫਾਈਨਾਂਸ ਦਾ ਕੰਮ ਕਰਦਾ ਸੀ। ਅੱਜ ਜਦੋਂ ਉਹ ਕੰਮ ‘ਤੇ ਜਾ ਰਿਹਾ ਸੀ ਤਾਂ ਰਸਤੇ ਵਿਚ ਕਿਸੇ ਨੇ ਉਸ ਦੀ ਗੋਲੀਆਂ ਮਾ ਕੇ ਹੱਤਿਆ ਕਰ ਦਿੱਤੀ। ਹੱਤਿਆ ਲੁੱਟਮਾਰ ਲਈ ਨਹੀਂ ਕੀਤੀ ਗਈ ਸੀ ਕਿਉਂਕਿ ਲਖਵਿੰਦਰ ਦੀ ਦੇਹ ਕੋਲ ਪੈਸੇ ਪਏ ਹੋਏ ਸਨ।
ਇਹ ਵੀ ਪੜ੍ਹੋ : ਫਿਲਪੀਨਜ਼ ’ਚ ਪੰਜਾਬੀ ਨੌਜਵਾਨ ਦੀ ਮੌ.ਤ, ਪਹਾੜ ਤੋਂ ਡਿੱਗਣ ਕਾਰਨ ਗਈ ਜਾ.ਨ
ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਕਤਲ ਕਿਸੇ ਪੁਰਾਣੀ ਰੰਜਿਸ਼ ਦੀ ਵਜ੍ਹਾ ਨਾਲ ਕੀਤਾ ਗਿਆ ਹੈ। ਲਖਵਿੰਦਰ ਨੇ ਵੀ ਵੀ ਇਕ ਵਾਰ ਕਿਹਾ ਸੀ ਕਿ ਉਸ ਨੂੰ ਇੰਝ ਲੱਗਦਾ ਹੈ ਕਿ ਕੋਈ ਉਸਦਾ ਪਿੱਛਾ ਕਰ ਰਿਹਾ ਹੈ। ਲਖਵਿੰਦਰ ਦੀ ਮੌਤ ਦੀ ਖਬਰ ਨਾਲ ਪੂਰੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਪਰਿਵਾਰ ਵਾਲੇ ਮੰਗ ਕਰ ਰਹੇ ਹਨ ਕਿ ਉਸ ਦੀ ਦੇਹ ਨੂੰ ਜਲਦ ਤੋਂ ਜਲਦ ਪੰਜਾਬ ਲਿਆਉਣ ਵਿਚ ਸਰਕਾਰ ਮਦਦ ਕਰੇ ਤੇ ਮੁਲਜ਼ਮਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ : –