ਪੰਜਾਬ ‘ਚ ਸੋਮਵਾਰ ਨੂੰ ਪ੍ਰੀ-ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਦੁਪਹਿਰ ਬਾਅਦ ਹਲਕੀ ਬਾਰਿਸ਼ ਨੇ ਗਰਮੀ ਨੂੰ ਕੁਝ ਰਾਹਤ ਦਿੱਤੀ। ਮੌਸਮ ਵਿਭਾਗ ਮੁਤਾਬਕ ਹਰ ਰੋਜ਼ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਜਾਰੀ ਰਹੇਗੀ। ਅਗਲੇ ਕੁਝ ਦਿਨਾਂ ਵਿੱਚ ਮਾਨਸੂਨ ਵੀ ਆ ਜਾਵੇਗਾ।
ਸੋਮਵਾਰ ਨੂੰ ਦੁਪਹਿਰ ਤੱਕ ਕਾਫੀ ਗਰਮੀ ਰਹੀ ਪਰ ਬਾਅਦ ਦੁਪਹਿਰ ਰਾਜਪੁਰਾ, ਡੇਰਾਬੱਸੀ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਬੱਸੀ ਪਠਾਣਾਂ ‘ਚ ਹਨੇਰੀ ਦੇ ਨਾਲ-ਨਾਲ ਹਲਕੀ ਬਾਰਿਸ਼ ਕਾਰਨ ਮੌਸਮ ‘ਚ ਬਦਲਾਅ ਆਇਆ। ਵਿਭਾਗ ਨੇ ਬੁੱਧਵਾਰ ਨੂੰ ਕੁਝ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਮੀਂਹ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਦਾ ਮਾਮੂਲੀ ਵਾਧਾ ਵੀ ਦੇਖਿਆ ਗਿਆ। ਬਠਿੰਡਾ ਤੇ ਸਮਰਾਲਾ 44.5 ਡਿਗਰੀ ਨਾਲ ਸਭ ਤੋਂ ਗਰਮ ਰਹੇ। ਵੱਧ ਤੋਂ ਵੱਧ ਤਾਪਮਾਨ ਅਜੇ ਵੀ ਆਮ ਨਾਲੋਂ 3.8 ਡਿਗਰੀ ਵੱਧ ਹੈ। ਮੰਗਲਵਾਰ ਨੂੰ ਵੀ 13 ਜ਼ਿਲ੍ਹਿਆਂ ਲਈ ਯੈਲੋ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ, ਪਰ ਰਾਜ ਵਿੱਚ ਕੁਝ ਥਾਵਾਂ ‘ਤੇ ਮਾਨਸੂਨ ਤੋਂ ਪਹਿਲਾਂ ਦੀਆਂ ਬਾਰਸ਼ਾਂ ਜਾਰੀ ਰਹਿਣਗੀਆਂ।
ਮੌਸਮ ਵਿਭਾਗ ਅਨੁਸਾਰ ਘੱਟੋ-ਘੱਟ ਤਾਪਮਾਨ ਵਿੱਚ ਵੀ 0.8 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਇਹ ਵੀ ਔਸਤ ਨਾਲੋਂ 3.4 ਡਿਗਰੀ ਵੱਧ ਬਣਿਆ ਹੋਇਆ ਹੈ। ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 27.6 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ 10 ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਉਪਰ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ 7ਵਾਂ ਗਾਣਾ ਰਿਲੀਜ਼, ਸਟੇਫਲਾਨ ਡੌਨ ਦਾ ਗੀਤ ਕਰ ਰਿਹਾ ਇਨਸਾਫ ਦੀ ਮੰਗ
ਸੋਮਵਾਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਪ੍ਰੀ ਮਾਨਸੂਨ ਅਤੇ ਪੱਛਮੀ ਗੜਬੜੀ ਕਾਰਨ ਮੀਂਹ ਪਿਆ। ਰੋਜ਼ਾਨਾ ਦੇ ਆਧਾਰ ‘ਤੇ ਕੁਝ ਹਿੱਸਿਆਂ ਵਿੱਚ ਮੀਂਹ ਜਾਰੀ ਰਹੇਗਾ ਅਤੇ ਬੁੱਧਵਾਰ ਨੂੰ ਰਾਜ ਵਿੱਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ। -ਏ.ਕੇ ਸਿੰਘ, ਡਾਇਰੈਕਟਰ, ਮੌਸਮ ਵਿਭਾਗ।
ਵੀਡੀਓ ਲਈ ਕਲਿੱਕ ਕਰੋ -: